ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (BTTNEWS)- ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ-2 ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਅੱਜ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ੁਰੂ ਕਰਵਾਏ ਗਏ, ਜਿਸ ਦੀ ਪ੍ਰਧਾਨਗੀ ਸ ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਹ ਜਾਣਕਾਰੀ ਅਨਿੰਦਰਵੀਰ ਕੌਰ ਬਰਾੜ, ਜ਼ਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਸਾਂਝੀ ਕੀਤੀ।
ਇਸ ਮੌਕੇ ਅਜਵਿੰਦਰ ਸਿੰਘ ਰਾਜੂ ਪ੍ਰਧਾਨ ਪੇਸਟੀਸਾਈਡ ਯੁਨੀਅਨ, ਰਜਿੰਦਰ ਸਿੰਘ ਬਰਾੜ, ਬਲਾਕ ਪ੍ਰਧਾਨ, ਜ਼ਸਪ੍ਰੀਤ ਸਿੰਘ ਢਿਲੋਂ, ਪਰਮਜੀਤ ਸਿੰਘ ਨੰਬਰਦਾਰ, ਅਮਨਦੀਪ ਬਰਾੜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਇਸ ਮੌਕੇ ਖਿਡਾਰੀਆਂ ਦੀ ਹੌਸਲਾਂ ਅਫਜਾਈ ਕਰਦੇ ਹੋਏ ਵਿਧਾਇਕ ਨੇ ਖਿਡਾਰੀਆਂ ਨੂੰ ਨਸ਼ਿਆ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਅਤੇ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਖੇਡ ਮੰਤਰੀ ਵੱਲੋਂ ਖੇਡਾਂ ਪ੍ਰਤੀ ਕਈ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਜਿਲ੍ਹਾ ਖੇਡ ਅਫਸਰ ਅਨਿੰਦਰਵੀਰ ਕੌਰ ਨੇ ਦੱਸਿਆ ਕਿ ਅੱਜ 21-30 ਉਮਰ ਵਰਗ ਦੇ ਖਿਡਾਰੀਆਂ ਦੀ 800 ਮੀਟਰ ਰੇਸ ਕਰਵਾਈ ਗਈ ।ਇਸ ਰੇਸ ਵਿੱਚ ਗੁਰਪ੍ਰੀਤ ਸਿੰਘ ਨੇ ਪਹਿਲਾ ਸਥਾਨ, ਮਿਲਨਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ ਸੁਖਵਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁੱਖ ਮਹਿਮਾਨ ਵੱਲੋਂ ਇਨ੍ਹਾਂ ਜੇਤੂ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ।
ਇਨ੍ਹਾਂ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਗੇਮ ਵਾਲੀਬਾਲ (ਸ਼ੂਟਿੰਗ/ਸਮੈਸ਼ਿੰਗ) , ਕਬੱਡੀ (ਸਰਕਲ/ਨੈਸ਼ਨਲ), ਖੋ-ਖੋ, ਅਥਲੈਟਿਕਸ, ਫੁੱਟਬਾਲ, ਬਾਕਸਿੰਗ, ਬਾਸਕਿਟਬਾਲ, ਹੈਂਡਬਾਲ, ਪਾਵਰਲਿਫਟਿੰਗ, ਵੇਟਲਿਫਟਿੰਗ, ਕਿੱਕ ਬਾਕਸਿੰਗ, ਗੱਤਕਾ, ਸ਼ੂਟਿੰਗ, ਬੈਡਮਿੰਟਨ ਅਤੇ ਕੁਸ਼ਤੀ ਗੇਮ ਦੇ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗ ਵਿੱਚ ਸ਼ੁਰੂ ਕਰਵਾਏ ਗਏ। ਉਮਰ ਵਰਗ 21-30, 31-40, 41-55, 56-65 ਅਤੇ 65 ਤੋਂ ਵੱਧ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਮਨਿੰਦਰ ਚੋਪੜਾ ਡੀ.ਪੀ.ਈ ਖੋਖਰ ਵੱਲੋਂ ਲਿਖੀ ਕਿਤਾਬ ਮੁੱਖ ਮਹਿਮਾਨ ਵੱਲੋਂ ਰਲੀਜ਼ ਕੀਤੀ ਗਈ। ਇਸ ਤੋਂ ਇਲਾਵਾ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ ਦੀਪੀ ਰਾਣੀ ਜਿਮਨਾਸਟਿਕਸ ਕੋਚ, ਨੀਤੀ ਹਾਕੀ ਕੋਚ, ਕੰਵਲਜੀਤ ਸਿੰਘ ਹੈਂਡਬਾਲ ਕੋਚ, ਨੀਰਜ਼ ਸ਼ਰਮਾਂ ਕੁਸ਼ਤੀ ਕੋਚ, ਬਲਜੀਤ ਕੌਰ ਹਾਕੀ ਕੋਚ, ਸੁਖਰਾਜ ਕੌਰ ਸ਼ੂਟਿੰਗ ਕੋਚ, ਇੰਦਰਪ੍ਰੀਤ ਕੌਰ, ਹਾਕੀ ਕੋਚ, ਸਿਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ, ਪਿੰਡ ਪੰਚਾਇਤ ਮੈਂਬਰ ਅਤੇ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ।