ਜਿ਼ਲ੍ਹੇ ਵਿੱਚ 20 ਆਮ ਆਦਮੀ ਕਲੀਨਿਕ ਕਰ ਰਹੇ ਹਨ ਸਫਲਤਾਂ ਪੂਰਵਕ ਕੰਮ
ਸ੍ਰੀ ਮੁਕਤਸਰ ਸਾਹਿਬ 29 ਸਤੰਬਰ (BTTNEWS)- ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿੱਚ ਦੋ ਹੋਰ ਆਮ ਆਦਮੀ ਕਲੀਨਿਕ ਸ਼ੁਰੂ ਹੋਣਗੇ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਬਰੀਵਾਲਾ ਵਿਖੇ ਨਵੇਂ ਬਨਣ ਜਾ ਰਹੇ ਆਮ ਆਦਮੀ ਕਲੀਨਿਕ ਲਈ ਜਗ੍ਹਾਂ ਦੀ ਚੋਣ ਲਈ ਕੀਤੇ ਦੌਰੇ ਮੌਕੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮੰਡੀ ਬਰੀਵਾਲਾ ਵਿਖੇ ਜਲਦੀ ਆਮ ਆਦਮੀ ਕਲੀਨਿਕ ਦੀ ਇਮਾਰਤ ਦੀ ਉਸਾਰੀ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀ ਬਰੀਵਾਲਾ ਵਿਖੇ ਆਮ ਆਦਮੀ ਕਲੀਨਿਕ ਦੀ ਉਸਾਰੀ ਤੋਂ ਇਲਾਵਾ ਗਿੱਦੜਬਾਹਾ ਵਿਖੇ ਵੀ ਆਮ ਆਦਮੀ ਕਲੀਨਿਕ ਬਣਾਇਆ ਜਾਵੇਗਾ।
ਉਹਨਾਂ ਦੱਸਿਆ ਕਿ ਜਿ਼ਲ੍ਹੇ ਵਿੱਚ ਇਸ ਸਮੇਂ 20 ਆਮ ਆਦਮੀ ਕਲੀਨਿਕ ਸਫਲਤਾ ਪੂਰਵਕ ਕੰਮ ਕਰ ਰਹੇ ਹਨ । ਗਿੱਦੜਬਾਹਾ ਅਤੇ ਮੰਡੀ ਬਰੀਵਾਲਾ ਵਿਖੇ ਆਮ ਆਦਮੀ ਕਲੀਨਿਕਾਂ ਦੇ ਖੁੱਲ੍ਹਣ ਨਾਲ ਜਿ਼ਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 22 ਹੋ ਜਾਵੇਗੀ।
ਉਹਨਾਂ ਦੱਸਿਆ ਕਿ ਇਹਨਾਂ ਕਲੀਨਿਕਾਂ ਦੇ ਬਨਣ ਨਾਲ ਜਿੱਥੇ ਇੱਥੋਂ ਦੇ ਵਸਨੀਕਾਂ ਨੂੰ ਵਧੀਆਂ ਸਿਹਤ ਸਹੂਲਤਵਾਂ ਮਿਲਣਗੀਆਂ, ਇਸ ਦੇ ਨਾਲ ਹੀ ਨੇੜੇ ਦੇ ਪਿੰਡਾਂ ਨੂੰ ਵੀ ਇਸਦਾ ਲਾਭ ਮਿਲੇਗਾ।
ਡਿਪਟੀ ਕਮਿਸ਼ਨਰ ਅਨੁਸਾਰ ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਨੂੰ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ ।