ਸੂਬਾ ਸਰਕਾਰ ਦੇ ਲੋਕ ਪੱਖੀ ਕੰਮਾਂ ਤੋਂ ਹਰ ਵਰਗ ਖੁਸ਼ : ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (BTTNEWS)- ਨਜ਼ਦੀਕੀ ਪਿੰਡ ਚੜ੍ਹੇਵਾਨ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਝਟਕਾ ਲੱਗਿਆ ਜਦੋਂ ਕਾਂਗਰਸ ਪਾਰਟੀ ਦਾ ਮੌਜੂਦਾ ਸਰਪੰਚ ਮੈਂਬਰਾਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਿਆ। ਪਾਰਟੀ ’ਚ ਸ਼ਾਮਲ ਹੋਣ ’ਤੇ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਵਿਧਾਇਕ ਜਗਦੀਪ ਸਿੰਘ ‘ਕਾਕਾ ਬਰਾੜ’ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਪਿੰਡ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਪੰਜਾਬ ਵਿੱਚ ਡੇਢ ਸਾਲ ਪਹਿਲਾ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਸੀ ਅਤੇ ਆਉਂਦਿਆਂ ਹੀ ਪਹਿਲੇ 6 ਮਹੀਨਿਆਂ ਵਿੱਚ ਲੋਕਾਂ ਨੂੰ ਮੁਫ਼ਤ ਬਿਜਲੀ ਦੇ ਦਿੱਤੀ। ਇਸ ਸਮੇਂ ਪੰਜਾਬ ਦੇ 85 ਤੋਂ 90 ਫੀਸਦੀ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚਖ 664 ਆਮ ਆਦਮੀ ਕਲੀਨਿਕ ਖੁੱਲ ਚੁੱਕੇ ਹਨ ਅਤੇ ਲੋਕਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਕਲੀਨਿਕਾਂ ਵਿੱਚ 40 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਨੂੰ ਪਹਿਲ ਦਿੰਦਿਆਂ ਸੂਬੇ ਵਿੱਚ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦੌਰਾਨ ਪੰਜਾਬ ਦੇ 117 ਹਲਕਿਆਂ ਵਿੱਚ ਇਹ ਸਕੂਲ ਤਿਆਰ ਹੋ ਰਹੇ ਹਨ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਬਿਨ੍ਹਾਂ ਕਿਸੇ ਪੱਖਪਾਤ ਤੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆਂ ਕਰਵਾਇਆ ਜਾ ਰਿਹਾ ਹੈ।
ਇਨ੍ਹਾਂ ਕੰਮਾਂ ਤੋਂ ਪ੍ਰਭਾਵਿਤ ਹੋਕੇ ਲੋਕ ਵੱਡੀ ਗਿਣਤੀ ’ਚ ਦੂਜੀ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਰਹੇ ਹਨ। ਇਸੇ ਲੜੀ ਤਹਿਤ ਪਿੰਡ ਚੜ੍ਹੇਵਾਨ ਦਾ ਮੌਜੂਦਾ ਸਰਪੰਚ ਗੁਰਵੰਤ ਸਿੰਘ ਆਪਣੇ ਸਾਥੀਆਂ ਮੈਂਬਰ ਰਮੇਸ਼ ਬਜ਼ਾਜ, ਪੰਚਾਇਤ ਮੈਂਬਰ ਜੱਸਾ ਸਿੰਘ, ਗੁਰਦੇਵ ਸਿੰਘ, ਗੁਰਲਾਲ ਸਿੰਘ, ਹਰਚਰਨ ਸਿੰਘ, ਗੁਰਚਰਨ ਸਿੰਘ, ਬਲਵੀਰ ਸਿੰਘ ਸਾਬਕਾ ਮੈਂਬਰ, ਭੋਲਾ ਸਿੰਘ, ਲਖਵਿੰਦਰ ਸਿੰਘ, ਬੌਬੀ ਸਿੰਘ ਆਦਿ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ’ਚ ਸਾਮਲ ਹੋ ਗਏ। ਜਿਨ੍ਹਾਂ ਦਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਤੇ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ ਵੱਲੋਂ ਸਵਾਗਤ ਕੀਤਾ ਗਿਆ। ਇਸ ਦੌਰਾਨ ਪਿੰਡ ਦੇ ਸਰਪੰਚ ਗੁਰਵੰਤ ਸਿੰਘ ਨੇ ਵਿਸ਼ਵਾਸ ਦੁਆਇਆ ਕਿ ਉਹ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਲਾਮਬੰਦ ਹੋਣਗੇ ਅਤੇ ਪਿੰਡ ਦੇ ਵਿਕਾਸ ਬਿਨ੍ਹਾਂ ਪੱਖਪਾਤ ਦੇ ਕੀਤੇ ਜਾਣਗੇ। ਇਸ ਮੌਕੇ ਸ਼ਮਸੇਰ ਸਿੰਘ ਵੜਿੰਗ, ਅਜੈ ਕੁਮਾਰ ਗਰਗ ਪ੍ਰਧਾਨ ਆੜਤੀਆ ਐਸੋਸੀਏਸ਼ਨ, ਚਰਨਾ ਬਰੀਵਾਲਾ, ਪ੍ਰੀਤਮ ਸਿੰਘ ਬੁੱਟਰ, ਨਿਰਭੈ ਸਿੰਘ ਬੁੱਟਰ, ਇਕਬਾਲ ਸਿੰਘ ਬੁੱਟਰ, ਪੈਸਟੀਸਾਈਡ ਯੂਨੀਅਨ ਦੇ ਪ੍ਰਧਾਨ ਅਜਵਿੰਦਰ ਸਿੰਘ ਰਾਜੂ ਪੂਣੀਆ, ਗੁਰਜੀਤ ਸਿੰਘ ਮਨੇਸ, ਨਿਸ਼ਾਨ ਸਿੰਘ ਮਨੇਸ, ਗੁਰਦੇਵ ਸਿੰਘ ਮਨੇਸ, ਬਲਦੇਵ ਸਿੰਘ ਮਨੇਸ, ਕੁਲਵੰਤ ਸਿੰਘ ਬੁੱਟਰ, ਹਰਜਿੰਦਰ ਸਿੰਘ ਬੁੱਟਰ, ਜਗਮੀਤ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।