ਡਾ.ਰੂਹੀ ਦੁੱਗ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮ
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (BTTNEWS)- ਡਾ.ਰੂਹੀ ਦੁੱਗ ਜ਼ਿਲਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 19 ਸਤੰਬਰ 2023 ਨੂੰ ਸੰਵਤਸਰੀ ਦਿਵਸ ਅਤੇ 28 ਸਤੰਬਰ 2023 ਨੂੰ ਅਨੰਤ ਚੁਤਰਦਸੀ ਦਿਵਸ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਪੈਂਦੀਆਂ ਮੀਟ ਦੀਆਂ ਦੁਕਾਨਾਂ/ਰੇਹੜੀਆਂ, ਬੁੱਚੜਖਾਨੇ ਵਗੈਰਾ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਇਨ੍ਹਾਂ ਹੁਕਮਾਂ ਅਨੁਸਾਰ ਇਹਨਾਂ ਦੋਵੇ ਦਿਨਾਂ ਦੌਰਾਨ ਹੋਟਲਾਂ, ਢਾਬਿਆਂ, ਅਹਾਤਿਆਂ ਅਤੇ ਕਲੱਬਾਂ ਆਦਿ ਵਿੱਚ ਵੀ ਮੀਟ ਬਣਾਉਣ ’ਤੇ ਪਾਬੰਦੀ ਰਹੇਗੀ। ਹੁਕਮਾਂ ਦੀ ਉਲੰਘਣਾ ਕਰਨ ’ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।