ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਚੁੱਕਣ ਨਹੀ ਦਿਤਾ ਜਾਵੇਗਾ: SSP ਗਿੱਲ
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (BTTNEWS)- ਗੈਂਗਸਟਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਹਰਮਨਬੀਰ ਸਿੰਘ ਗਿੱਲ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਦੀਆਂ ਅਲੱਗ-ਅਲੱਗ ਟੀਮਾਂ ਬਣਾ ਕੇ ਜਿੱਥੇ ਨਾਕਾ ਬੰਦੀ ਕਰ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਉੱਥੇ ਹੀ ਪੁਲਿਸ ਦੀਆਂ ਟੀਮਾਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਦੇ ਘਰਾਂ ਵਿੱਚ ਰੇਡ ਕੀਤਾ ਗਿਆ।
ਇਸ ਮੌਕੇ ਐਸ.ਐਸ.ਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੇ ਕੋਲ 37 ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਦੀਆਂ ਲਿਸਟਾਂ ਸਨ ਜਿਨ੍ਹਾਂ ਤੇ ਪਹਿਲਾਂ ਹੀ ਮੁਕੱਦਮੇ ਚਲ ਰਹੇ ਹਨ ਜਾਂ ਉਹ ਇਹਨ੍ਹਾਂ ਮੁਕੱਦਿਆਂ ਵਿੱਚੋਂ ਜਮਾਨਤ ਤੇ ਬਾਹਰ ਆਏ ਹਨ, ਅੱਜ ਪੁਲਿਸ ਦੀਆਂ ਅਲੱਗ ਅਲੱਗ ਟੀਮਾਂ ਬਣਾ ਕੇ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ , ਮਲੋਟ, ਗਿੱਦੜਬਾਹਾ ਅਤੇ ਲੰਬੀ ਵਿਖੇ ਰੇਡ ਕੀਤਾ ਗਿਆ ਜਿਸ ਤੇ ਪੁਲਿਸ ਪਾਰਟੀ ਵੱਲੋਂ ਉਨ੍ਹਾ ਦੇ ਘਰਾਂ ਦੀ ਤਲਾਸ਼ੀ ਲਈ ਗਈ ਤਾਂ ਜੋ ਕੋਈ ਹਥਿਆਰ ਜਾਂ ਕੋਈ ਗੈਰ ਕਾਨੂੰਨੀ ਵਸਤੂ ਮਿਲ ਸਕੇ। ਰੇਡ ਦੌਰਾਨ ਇਹ ਵੀ ਧਿਆਨ ਵਿੱਚ ਰੱਖਿਆ ਗਿਆ ਕਿ ਕਿਤੇ ਕੋਈ ਵੀ ਅਣਜਾਨ ਵਿਅਕਤੀ ਉਨ੍ਹਾਂ ਦੇ ਟਿਕਾਣਿਆ ਤੇ ਨਾ ਠਹਿਰਿਆ ਹੈ ਤਾਂ ਉਸ ਨੂੰ ਵੈਰੀਫਾਈ ਕੀਤਾ ਗਿਆ ਨਾਲ ਹੀ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਸਬੰਧਤ ਵਿਅਕਤੀਆਂ ਦੇ ਬੈਂਕ ਅਕਾਊਟ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਗਈ । ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਜਾਣਕਾਰੀ ਤੁਸੀ ਸਾਂਝੀ ਕਰਨੀ ਚਾਹੁੰਦੇ ਤਾਂ ਸਾਡੇ ਹੈਲਪ ਲਾਇਨ ਨੰਬਰ 80549-42100 ਤੇ ਸਪੰਰਕ ਕਰ ਸਕਦੇ ਹੋ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।