ਨੈਸ਼ਨਲ ਲੋਕ ਅਦਾਲਤ ਵਿੱਚ 6338 ਕੇਸਾਂ ਦਾ ਆਪਸੀ ਰਜਾਮੰਦੀ ਨਾਲ ਨਿਪਟਾਰਾ

BTTNEWS
0

 ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (BTTNEWS)- ਕਾਰਜਕਾਰੀ ਚੇਅਰਮੈਨਸ੍ਰੀ ਗੁਰਮੀਤ ਸਿੰਘਸੰਧਾਵਾਲੀਆਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਸ਼ੈਸ਼ਨ ਡਵੀਜ਼ਨ ਵਿੱਚ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 08 ਬੈਂਚ ਸ਼੍ਰੀ ਮੁਕਤਸਰ ਸਾਹਿਬ ਵਿਖੇ ਅਤੇ ਮਲੋਟ/ਗਿਦੜਬਾਹਾ ਵਿਖੇ 2-2 ਬੈਂਚ ਲਗਾਏ ਗਏ।

     

ਨੈਸ਼ਨਲ  ਲੋਕ ਅਦਾਲਤ ਵਿੱਚ  6338 ਕੇਸਾਂ ਦਾ ਆਪਸੀ ਰਜਾਮੰਦੀ ਨਾਲ ਨਿਪਟਾਰਾ

   ਲੋਕ ਅਦਾਲਤ ਵਿਚ ਲੈਂਡ ਐਜੂਕੈਸ਼ਨ ਕੇਸਮੋਟਰ ਐਕਸੀਡੈਂਟਪਰਿਵਾਰਕ ਝਗੜੇਟਰੈਫਿਕ ਚਲਾਨਬੈਂਕ ਕੇਸਬਿਜਲੀ ਚੋਰੀ ਦੇ ਕੇਸਸਿਵਲ ਸੂਟ, 138 NI ACT ਅਤੇ ਕੈਂਸਲੇਸ਼ਨ ਐਫ.ਆਈ.ਆਰ ਆਦਿ ਕੇਸਾਂ ਦੀ ਸੁਣਵਾਈ ਕੀਤੀ ਗਈ । ਜਿਸ ਦੀ ਕਰਮਵਾਰ ਸ਼੍ਰੀ ਸੰਦੀਪ ਸਿੰਘ ਬਾਜਵਾਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜਮਿਸ ਅਮੀਤਾ ਸਿੰਘਪ੍ਰਿੰਸੀਪਲ ਜੱਜ ਫੈਮਿਲੀ ਕੋਰਟਸ਼੍ਰੀ ਜਤਿੰਦਰਪਾਲਸਿਵਲ ਜੱਜ (ਸੀਨੀ. ਡਵੀ,), ਰਾਜਪਾਲ ਰਾਵਲਸੀ.ਜੇ.ਐਮ,, ਸ਼੍ਰੀ ਮਹੇਸ਼ ਕੁਮਾਰਵਧੀਕ ਸਿਵਲ ਜੱਜ (ਸੀਨੀ ਡਵੀ)ਮਿਸ ਗੁਰਪ੍ਰੀਤ ਕੌਰਸਿਵਲ ਜੱਜ ਜੁਨੀਅਰ ਡਵੀਸ਼੍ਰੀ ਗੁਰਨਾਮ ਸਿੰਘਚੇਅਰਮੈਨ ਪੀ. ਐਲ. ਏ.ਸ਼੍ਰੀ ਨੀਰਜ ਕੁਮਾਰਵਧੀਕ ਸਿਵਲ ਜੱਜ ਸੀਨੀ. ਡਵੀ. ਮਲੋਟਮਿਸ ਦਿਲਸ਼ਾਦ ਕੌਰਜੇ.ਐਮ.ਆਈ.ਸੀਮਿਸ ਅਮਨਦੀਪ ਕੌਰਵਧੀਕ ਸਿਵਲ ਜੱਜ ਸੀਨੀ.ਡਵੀ. ਗਿੱਦੜਬਾਹਾਮਿਸ ਏਕਤਾਜੇ.ਐਮ.ਆਈ.ਸੀਗਿੱਦੜਬਾਹਾ ਆਦਿ ਬੈਂਚਾਂ ਵਲੋਂ ਧਿਰਾਂ ਦੀ ਸੁਣਵਾਈ ਕੀਤੀ ਗਈ। 

ਨੈਸ਼ਨਲ  ਲੋਕ ਅਦਾਲਤ ਵਿੱਚ  6338 ਕੇਸਾਂ ਦਾ ਆਪਸੀ ਰਜਾਮੰਦੀ ਨਾਲ ਨਿਪਟਾਰਾ

ਇਸ ਲੋਕ ਅਦਾਲਤ ਵਿਚ ਕੁੱਲ 6666 ਕੇਸ ਰੱਖੇ ਗਏ, ਜਿਨ੍ਹਾਂ ਵਿਚ ਕੁੱਲ 6338 ਕੇਸਾਂ ਦਾ ਨਿਪਟਾਰਾ ਕੀਤਾ ਗਿਆ । ਇਸ ਮੌਕੇ 2016 ਤੋ ਚੱਲ ਰਹੇ ਪੁਰਾਣੇ ਕੇਸਾਂ ਦਾ ਵੀ ਅੱਜ ਲੋਕ ਅਦਾਲਤ ਵਿਚ ਨਿਪਟਾਰਾ ਕੀਤਾ ਗਿਆ। ਮਾਨਯੋਗ ਅਦਾਲਤ ਸ਼੍ਰੀ ਸੰਦੀਪ ਸਿੰਘ ਬਾਜਵਾ ਵਧੀਕ ਸ਼ੈਸ਼ਨ ਜੱਜ ਵਲੋ 135 Electricity Act ਦੇ ਤਹਿਤ  91 ਬਿਜਲੀ ਕੇਸਾਂ ਦਾ ਨਿਪਟਾਰਾ ਕੀਤਾ ਗਿਆ।

       ਇਸ ਮੌਕੇ ਲੋਕ ਅਦਾਲਤਾਂ ਵਿੱਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆਂ  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨਸ੍ਰੀ ਰਾਜ ਕੁਮਾਰ ਜੀ ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ ਇਸ ਵਿੱਚ ਕੋਰਟ ਫੀਸ ਵਾਪਸ ਹੋ ਜਾਂਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੇ ਫ਼ੈਸਲੇ/ਅਵਾਰਡ ਨੂੰ ਸਿਵਲ ਕੋਰਟ ਦੀ ਡਿਕਰੀ ਦੇ ਬਰਾਬਰ ਹੀ ਮਾਨਤਾ ਹੈ। ਇਸ ਦੇ ਫ਼ੈਸਲੇ ਵਿਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ।

       ਇਸ ਮੌਕੇ ਲੋਕ ਅਦਾਲਤ ਦੌਰਾਨ ਆਏ ਲੀਟੀਗੈਂਟਸ ਵਾਸਤੇ ਖਾਣੇ ਦਾ ਲੰਗਰ ਲਗਾਇਆ ਗਿਆ, ਜਿਸ ਦੀ ਸੇਵਾ ਸੋਨੀ ਬਾਬਾ ਰੁਪਾਣੇ ਵਾਲੇ ਵੱਲੋ ਕੀਤੀ ਗਈ। ਮਿਸ ਹਰਪ੍ਰੀਤ ਕੌਰਸਕੱਤਰ/ਸੀ.ਜੀ.ਐਮ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾ ਦਾ ਵਧ ਤੋਂ ਵਧ ਲਾਭ ਉਠਾਉਣ। ਇਸ ਮੌਕੇ ਉਹਨਾਂ ਨੇ ਦੱਸਿਆ ਕਿ ਅਗਲੀ  ਨੈਸ਼ਨਲ ਲੋਕ ਅਦਾਲਤ 9 ਦਸੰਬਰ 2023 ਨੂੰ ਲਗਾਈ ਜਾ ਰਹੀ ਹੈ। ਜੇਕਰ ਕਿਸੇ ਧਿਰ ਨੇ ਆਪਣੇ ਝਗੜੇ ਦਾ ਨਿਪਟਾਰਾ ਕਰਾਉਣਾ ਹੋਵੇਤਾਂ ਉਹ ਸਬੰਧਤ ਅਦਾਲਤ ਨੂੰ ਦਰਖਾਸਤ ਦੇ ਸਕਦਾ ਹੈ।


ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

415 ਬੈਂਚਾਂ ਅੱਗੇ ਲੱਗਭਗ 2.71 ਲੱਖ ਕੇਸ ਸੁਣਵਾਈ ਲਈ ਹੋਏ ਪੇਸ਼

ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।

ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 415 ਬੈਂਚਾਂ ਵਿੱਚ ਲੱਗਭਗ 2,71,233  ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ।

ਇਸ ਮੌਕੇ ਸ੍ਰੀ ਮਨਜਿੰਦਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀ ਵੱਲੋਂ ਦੱਸਿਆ ਗਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬੱਚਤ ਹੁੰਦੀ ਹੈ। 

ਇਸ ਮੌਕੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਨਤਾ ਨੂੰ ਲੋਕ ਅਦਾਲਤਾਂ ਰਾਹੀਂ ਝਗੜੇ ਨਿਪਟਾਉਣ ਲਈ ਅਪੀਲ ਕੀਤੀ।
ਮੈਬਰ ਸਕੱਤਰ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ  ਭਵਿੱਖ ਵਿੱਚ ਲਗਾਈਆਂ ਜਾਣ ਵਾਲੀਆ ਲੋਕ ਅਦਾਲਤਾਂ ਰਾਹੀਂ ਮੁਕੱਦਮੇਬਾਜ਼ਾਂ ਦੇ ਵੱਧ ਤੋਂ ਵੱਧ ਝਗੜਿਆਂ ਦੇ ਨਿਪਟਾਰੇ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ।

Post a Comment

0Comments

Post a Comment (0)