- ਐਮ.ਐਲ.ਏ. ਰਮਨ ਅਰੋੜਾ ਅਤੇ ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਸਥਾਨਕ ਹੋਟਲ ਦੇ ਸਟਾਫ਼ ਨੂੰ ਡੇਂਗੂ ਪ੍ਰਤੀ ਕੀਤਾ ਜਾਗਰੂਕ
ਜਲੰਧਰ 13 ਅਕਤੂਬਰ (BTTNEWS)- ਪੰਜਾਬ ਸਰਕਾਰ ਵੱਲੋਂ ਡੇਂਗੂ ਦੀ ਰੋਕਥਾਮ ਲਈ ਸ਼ੁਰੂ ਕੀਤੀ ਗਈ ਐਂਟੀ ਡੇਂਗੂ ਕੰਪੇਨ "ਹਰ ਸ਼ੁਕੱਰਵਾਰ ਡੇਂਗੂ 'ਤੇ ਵਾਰ" ਤਹਿਤ ਸਿਵਲ ਸਰਜਨ ਡਾ. ਰਮਨ ਸ਼ਰਮਾ ਅਤੇ ਉਨ੍ਹਾਂ ਦੀਆਂ ਟੀਮਾਂ ਵੱਲੋਂ ਸੁੱਕਰਵਾਰ ਨੂੰ ਜਿਲ੍ਹੇ ਵਿੱਚ ਰੇਸਟੋਰੈਂਟਜ਼, ਲੋਕਲ ਫੂਡ ਪੁਆਇੰਟਸ ਅਤੇ ਮੈਰਿਜ਼ ਪੈਲਸਾਂ ਵਿਖੇ ਡੇਂਗੂ ਸਰਵੇ ਕੀਤਾ ਗਿਆ। ਸਿਵਲ ਸਰਜਨ ਡਾ. ਰਮਨ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਥਾਨਕ ਹੋਟਲ ਵਿਖੇ ਡੇਂਗੂ ਸਰਵੇ ਦੌਰਾਨ ਗਮਲਿਆਂ, ਫ੍ਰਿਜਾਂ ਦੀ ਟ੍ਰੇਆਂ, ਕੂਲਰਾਂ ਆਦਿ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਐਮ.ਐਲ.ਏ. ਰਮਨ ਅਰੋੜਾ ਵੀ ਮੌਕੇ 'ਤੇ ਪਹੁੰਚੇ। ਉਨ੍ਹਾਂ ਵੱਲੋਂ ਸਿਵਲ ਸਰਜਨ ਡਾ. ਰਮਨ ਸ਼ਰਮਾ ਅਤੇ ਸਿਹਤ ਟੀਮ ਦੇ ਨਾਲ ਹੋਟਲ ਦੇ ਸਟਾਫ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਗਿਆ।
ਐਮ.ਐਲ.ਏ. ਰਮਨ ਅਰੋੜਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਡੇਂਗੂ ਦੀ ਰੋਕਥਾਮ ਲਈ ਸਾਵਧਾਨੀਆਂ ਵਰਤਣੀਆਂ ਸਭਨਾਂ ਦੀ ਸਾਂਝੀ ਜਿਮ੍ਹੇਵਾਰੀ ਹੈ। ਡੇਂਗੂ ਤੋਂ ਬਚਾਅ ਲਈ ਸਾਨੂੰ ਘਰਾਂ, ਕੰਮ ਕਰਨ ਵਾਲੀਆਂ ਥਾਵਾਂ ਅਤੇ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਹੋਣ ਵਾਲੀਆਂ ਸਾਰੀਆਂ ਸੰਭਾਵਿਤ ਥਾਵਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਸਾਫ਼ ਕਰਕੇ ਸੁਕਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਜਿਹੀ ਭਿਆਨਕ ਬਿਮਾਰੀ ਤੋਂ ਬੱਚਣ ਲਈ ਕੱਪੜੇ ਅਜਿਹੇ ਪਾਉਣੇ ਚਾਹੀਦੇ ਹਨ ਕਿ ਸਰੀਰ ਪੂਰੀ ਤਰਾਂ ਢੱਕਿਆ ਰਹੇ ਤਾਂ ਕਿ ਮੱਛਰ ਨਾ ਕੱਟ ਸਕੇ, ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰਨਾ ਚਾਹੀਦਾ ਹੈ।
ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਦੱਸਿਆ ਗਿਆ ਕਿ ਤੇਜ਼ ਬੁਖਾਰ, ਸਿਰ ਦਰਦ, ਜੋੜਾਂ 'ਚ ਦਰਦ, ਚਮੜੀ ਦੇ ਦਾਣੇ, ਅੱਖਾਂ ਦੇ ਪਿ
-ਪ੍ਰਾਯੋਜਿਤ-