ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿੱਕਰੀ ਲਈ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਆਰਜੀ ਲਾਇਸੰਸ ਦੇਣ ਲਈ ਅਰਜੀਆਂ ਦੀ ਮੰਗ
ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (BTTNEWS)- ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿੱਕਰੀ ਸਬੰਧੀ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਆਰਜੀ ਲਾਇਸੰਸ ਲਈ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਥਾਵਾਂ ਤੇ ਪਟਾਕਿਆਂ ਦੇ ਲਾਇਸੰਸ ਜਾਰੀ ਕਰਨ ਸਬੰਧੀ ਅਰਜੀਆਂ 28 ਅਕਤੂਬਰ 2023 ਤੋਂ 1 ਨਵੰਬਰ 2023 ਨੂੰ ਸ਼ਾਮ 05:00 ਵਜੇ ਤੱਕ ਸੇਵਾ ਕੇਂਦਰ, ਸ੍ਰੀ ਮੁਕਤਸਰ ਸਾਹਿਬ,ਮਲੋਟ ਅਤੇ ਗਿੱਦੜਬਾਹਾ ਵਿਖੇ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ 3 ਨਵੰਬਰ 2023 ਨੂੰ ਬਾਅਦ ਦੁਪਹਿਰ 03:30 ਵਜੇ ਡਰਾਅ ਮਾਧਿਅਮ ਰਾਹੀਂ ਪਟਾਕੇ ਵੇਚਣ ਸਬੰਧੀ ਲਾਇਸੰਸ ਜਾਰੀ ਕੀਤੇ ਜਾਣਗੇ।
ਨਿਸਚਿਤ ਮਿਤੀ ਤੋਂ ਬਾਅਦ ਪ੍ਰਾਪਤ ਅਰਜੀਆਂ ਨੂੰ ਵਿਚਾਰਿਆ ਨਹੀਂ ਜਾਵੇਗਾ। ਚਾਹਵਾਨ ਵਿਅਕਤੀ ਆਪਣੀ ਅਰਜੀ ਸਬੰਧਿਤ ਸਬ ਡਵੀਜ਼ਨ ਵਿਖੇ ਬਣੇ ਸੇਵਾ ਕੇਂਦਰਾਂ ਵਿੱਚ ਜਮ੍ਹਾ ਕਰਵਾ ਸਕਦੇ ਹਨ।
ਅਰਜੀ ਦਰਖਾਸਤ ਫਾਰਮ ਸੇਵਾ ਕੇਂਦਰਾਂ ਵਿੱਚ ਉਪਲਬਧ ਹਨ, ਪ੍ਰਸ਼ਾਸ਼ਨ ਵੱਲੋਂ ਜਾਰੀ ਕੀਤੇ ਗਏ ਲਾਇਸੰਸ ਤੋਂ ਬਿਨਾਂ ਜੇਕਰ ਕੋਈ ਵਿਅਕਤੀ ਪਟਾਖੇ ਵੇਚਦਾ ਪਾਇਆ ਗਿਆ ਤਾਂ ਉਸਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਤੇ ਮੀਟ-ਆਂਡੇ ਦੀਆਂ ਦੁਕਾਨਾਂ ਅਤੇ ਅਹਾਤਿਆਂ ਨੂੰ ਬੰਦ ਰੱਖਣ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮ
ਡਾ.ਰੂਹੀ ਦੁੱਗ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 28 ਅਕਤੂਬਰ 2023 ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਆਂਡੇ,ਮੀਟ ਦੀਆਂ ਦੁਕਾਨਾਂ ਅਤੇ ਅਹਾਤਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਦੀ ਉਲੰਘਣਾ ਕਰਨ ’ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।