ਪੰਜਾਬ ਦੇ ਪਾਣੀਆਂ ਤੇ ਸਿਰਫ ਪੰਜਾਬ ਦਾ ਹੱਕ: ਹਰਗੋਬਿੰਦ ਕੌਰ

BTTNEWS
0

 ਚੰਡੀਗੜ੍ਹ, 6 ਅਕਤੂਬਰ (ਸੁਖਪਾਲ ਸਿੰਘ ਢਿੱਲੋਂ)- ਪੰਜਾਬ ਦੇ ਪਾਣੀਆਂ ਤੇ ਸਿਰਫ ਪੰਜਾਬ ਦਾ ਹੱਕ ਹੈ ਤੇ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਨੇ ਇਸ ਮੁੱਦੇ ਤੇ ਸਟੈਂਡ ਲੈ ਕੇ ਲੜਾਈ ਲੜੀ ਹੈ । ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਲਈ ਵਾਧੂ ਪਾਣੀ ਨਹੀ ਹੈ । ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕੀਤਾ ।

        ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਨਾ ਚਾਹੁੰਦੀ ਹੈ ਤੇ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਲਈ ਹਾਮੀ ਭਰ ਰਹੀ ਹੈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰਿਆਣਾ ਦੇ ਆਪ ਆਗੂਆਂ ਨੂੰ ਚੰਡੀਗੜ੍ਹ ਵਿਖੇ ਬੁਲਾ ਕੇ ਇਕ ਸਰਕਾਰੀ ਕੋਠੀ ਵਿੱਚ ਪ੍ਰੈੱਸ ਕਾਨਫਰੰਸ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਕਰਵਾਈ ਗਈ ਹੈ । ਪਰ ਪੰਜਾਬ ਦੇ ਲੋਕ ਸਰਕਾਰ ਦੀਆਂ ਇਹਨਾਂ ਕੋਝੀਆਂ ਹਰਕਤਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ । 

       ਹਰਗੋਬਿੰਦ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਹੀ ਪੰਜਾਬ ਦੇ ਪਾਣੀਆਂ ਦਾ ਰਾਖਾ ਹੈ ਤੇ ਅਕਾਲੀ ਦਲ ਨੇ ਪਾਣੀਆਂ ਪਿੱਛੇ ਵੱਡੇ ਮੋਰਚੇ ਲਗਾਏ ਹਨ । ਉਹਨਾਂ ਕਿਹਾ ਕਿ ਹੁਣ ਵੀ ਅਕਾਲੀ ਦਲ ਸਟੈਂਡ ਲਵੇਗਾ ਤੇ ਇਕ ਬੂੰਦ ਪਾਣੀ ਵੀ ਪੰਜਾਬ ਵਿਚੋਂ ਬਾਹਰ ਨਹੀਂ ਜਾਣ ਦੇਵੇਗਾ ।

ਪੰਜਾਬ ਦੇ ਪਾਣੀਆਂ ਤੇ ਸਿਰਫ ਪੰਜਾਬ ਦਾ ਹੱਕ: ਹਰਗੋਬਿੰਦ ਕੌਰ

Post a Comment

0Comments

Post a Comment (0)