ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ
ਸ੍ਰੀ ਮੁਕਤਸਰ ਸਾਹਿਬ 9 ਅਕਤੂਬਰ (BTTNEWS)- ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਅੱਜ ਅਨਾਜ ਮੰਡੀ ਬਰੀਵਾਲਾ ਵਿਖੇ ਝੋਨੇ ਦੀ ਫਸਲ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਨਾਲ ਕਲਗਾ ਸਿੰਘ ਸੈਕਟਰੀ ਮਾਰਕੀਟ ਕਮੇਟੀ, ਕੱਚਾ ਆੜ੍ਹਤੀਆ ਅਸ਼ੋਸੀਏਸ਼ਨ ਦੇ ਪ੍ਰਧਾਨ ਅਜੇ ਕੁਮਾਰ ਗਰਗ, ਸਮਸ਼ੇਰ ਸਿੰਘ ਵੜਿੰਗ ਜਿਲ੍ਹਾ ਵਾਇਸ ਪ੍ਰਧਾਨ ਕਿਸਾਨ ਵਿੰਗ, ਨਿਰਭੈਅ ਸਿੰਘ ਬੁੱਟਰ ਚੜੇਵਾਨ, ਗੁਰਵੰਤ ਸਿੰਘ ਸਰਪੰਚ ਚੜੇਵਾਨ, ਇਕਬਾਲ ਸਿੰਘ ਬੁੱਟਰ, ਗੁਰਬਚਨ ਸਿੰਘ ਉਦੇਕਰਨ, ਬਲਵਿੰਦਰ ਸਿੰਘ ਖਾਲਸਾ ਬਲਾਕ ਪ੍ਰਧਾਨ ਬਰੀਵਾਲਾ, ਮਿਲਾਪਜੀਤ ਸਿੰਘ ਗਿੱਲ ਵਾਇਸ ਪ੍ਰਧਾਨ, ਜਗਦੀਪ ਸਿੰਘ ਢਿੱਲੋਂ ਤੋਂ ਇਲਾਵਾ ਐਸੋਸੀਏਸ਼ਨ ਦੇ ਅਹੁਦੇਦਾਰ ਹਾਜ਼ਰ ਸਨ।
ਇਸ ਮੌਕੇ ਕਾਕਾ ਬਰਾੜ ਨੇ ਕਿਹਾ ਕਿ ਜਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਚੱਲ ਰਿਹਾ ਹੈ ਅਤੇ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸੇ ਵੀ ਕਿਸਾਨ ਨੂੰ ਮੰਡੀ ਵਿਚ ਲਿਆਂਦੀ ਝੋਨੇ ਦੀ ਫਸਲ ਸਬੰਧੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਉਹਨਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਕਿਸਾਨ ਆਪਣੀ ਝੋਨੇ ਦੀ ਫਸਲ ਸੁਕਾ ਕੇ ਲੈਕੇ ਆਉਣ ਤਾਂ ਜ਼ੋ ਉਹਨਾ ਨੂੰ ਮੰਡੀ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਉਹਨਾ ਅੱਗੇ ਕਿਹਾ ਕਿ ਅਨਾਜ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਜਿਵੇਂ ਕਿ ਪੀਣ ਵਾਲਾ ਸਾਫ ਪਾਣੀ, ਬਿਜਲੀ ਦਾ ਪ੍ਰਬੰਧ ਵਗੈਰਾ।
ਉਨ੍ਹਾਂ ਕਿਸ਼ਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਦਾ ਮਸ਼ੀਨੀ ਢੰਗ ਨਾਲ ਪ੍ਰਬੰਧਨ ਕਰਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਤਾਂ ਜ਼ੋ ਵਾਤਾਵਰਨ ਸਾਫ ਸੁਥਰਾ ਰਹੇ ਅਤੇ ਸਾਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।