ਸ੍ਰੀ ਮੁਕਤਸਰ ਸਾਹਿਬ, 06 ਅਕਤੂਬਰ (BTTNEWS)- ਸੰਨ 2013 ਬੈਚ ਦੇ ਨੌਜਵਾਨ ਆਈ.ਪੀ.ਐੱਸ. ਅਧਿਕਾਰੀ ਭਾਗੀਰਥ ਸਿੰਘ ਮੀਨਾ ਨੇ ਕੁਝ ਦਿਨ ਪਹਿਲਾਂ ਜਿਲ੍ਹੇ ਦੇ ਨਵੇਂ ਐੱਸ.ਐੱਸ.ਪੀ. ਵਜੋਂ ਅਹੁਦਾ ਸੰਭਾਲ ਲਿਆ ਹੈ। ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਪ੍ਰਧਾਨ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਨੇ ਅੱਜ ਟੈਲੀਫੋਨ ਰਾਹੀਂ ਨਵ ਨਿਯੁਕਤ ਜਿਲ੍ਹਾ ਪੁਲਿਸ ਮੁਖੀ ਮੀਨਾ ਸਾਹਿਬ ਨੂੰ ਸਮੁੱਚੀ ਸੰਸਥਾ ਵੱਲੋਂ ਵਧਾਈ ਦਿਤੀ ਹੈ। ਉਨ੍ਹਾਂ ਦੀ ਲੰਮੀ ਉਮਰ, ਚੰਗੀ ਸਿਹਤ ਅਤੇ ਪਰਿਵਾਰਕ ਖੁਸ਼ਹਾਲੀ ਦੀ ਕਾਮਨਾ ਕੀਤੀ। ਜਿਕਰਯੋਗ ਹੈ ਕਿ ਨਵ ਨਿਯੁਕਤ ਜਿਲ੍ਹਾ ਪੁਲਿਸ ਮੁਖੀ ਮੀਨਾ ਸਾਹਿਬ ਬੇਹੱਦ ਇਮਾਨਦਾਰ, ਨਿਰਪੱਖ ਅਤੇ ਡਿਊਟੀ ਪ੍ਰਤੀ ਸਮਰਪਿਤ ਅਧਿਕਾਰੀ ਵਜੋਂ ਜਾਣੇ ਜਾਂਦੇ ਹਨ ਅਤੇ ਸ਼ਾਸਨ ਪ੍ਰਸ਼ਾਸਨ ਵਿਚ ਵਧੀਆ ਦਿੱਖ ਰੱਖਦੇ ਹਨ। ਢੋਸੀਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜਲਦੀ ਹੀ ਮੁਕਤਸਰ ਵਿਕਾਸ ਮਿਸ਼ਨ ਦੇ ਵਫਦ ਵਲੋਂ ਨਵ ਨਿਯੁਕਤ ਐੱਸ.ਐੱਸ.ਪੀ. ਨਾਲ ਮੁਲਾਕਾਤ ਕਰਕੇ ਉਹਨਾਂ ਦਾ ਰਸਮੀ ਸਵਾਗਤ ਕੀਤਾ ਜਾਵੇਗਾ। ਢੋਸੀਵਾਲ ਨੇ ਉਮੀਦ ਜਾਹਰ ਕੀਤੀ ਹੈ ਕਿ ਜਿਲੇ ਅੰਦਰ ਨਸ਼ਾ ਕਾਰੋਬਾਰੀਆਂ ਅਤੇ ਹੋਰ ਗੈਰ ਕਾਨੂੰਨੀ ਕਾਰਜ ਕਰਨ ਵਾਲੇ ਵਿਅਕਤੀਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਵੀ ਜੋਰਦਾਰ ਢੰਗ ਨਾਲ ਜਾਰੀ ਰੱਖਿਆ ਜਾਵੇਗਾ। ਢੋਸੀਵਾਲ ਨੇ ਜਿਲੇ ਦੀਆਂ ਸਮੂਹ ਗੈਰ ਸਰਕਾਰੀ ਸਮਾਜ ਸੇਵੀ ਸੰਸਥਾਵਾਂ ਨੂੰ ਪੁਲਿਸ ਵੱਲੋਂ ਨਸ਼ਾ ਵਪਾਰੀਆਂ/ਕਾਰੋਬਾਰੀਆਂ ਅਤੇ ਹੋਰ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਵਿਰੁੱਧ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿਮ ਵਿਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਹੈ।
ਨਵ ਨਿਯੁਕਤ ਜਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ.। |