ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (BTTNEWS)- ਜਿ਼ਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕੰਮਾਂ ਦਾ ਜਾਇਜਾ ਲੈਣ ਲਈ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿ਼ਲ੍ਹਾ ਪਲੈਨਿੰਗ ਬੋਰਡ ਸ੍ਰੀ ਮੁਕਤਸਰ ਸਾਹਿਬ ਨੇ ਆਪਣੇ ਦਫਤਰ ਵਿਖੇ ਮੀਟਿੰਗ ਦਾ ਆਯੋਜਨ ਕੀਤਾ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਖੇਡ ਵਿਭਾਗ ਦੇ ਸਟੇਡੀਅਮ ਦਾ ਜਾਇਜਾ ਲੈਂਦਿਆਂ ਕਿਹਾ ਕਿ ਇਹਨਾਂ ਸਟੇਡੀਅਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਹੈ, ਉਸ ਨੂੰ ਜਲਦੀ ਪੂਰਾ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਜਿ਼ਲ੍ਹੇ ਦੇ ਜਿਹਨਾਂ ਸਰਕਾਰੀ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਜਾਂ ਪਖਾਨਿਆਂ ਦੀ ਸਮੱਸਿਆ ਹੋਵੇਗੀ ਜਲਦੀ ਹੱਲ ਕਰ ਲਿਆ ਜਾਵੇਗਾ ਅਤੇ, ਸਕੂਲਾਂ ਵਿੱਚ ਬੁਨਿਆਦੀ ਸਹੂਲਤਾਵਾਂ ਉਪਲਬੰਧ ਕਰਵਾਉਣ ਲਈ ਸਰਕਾਰ ਵਲੋਂ ਲੋੜੀਦਾ ਫੰਡ ਉਪਲਬੱਧ ਕਰਵਾਉਣ ਲਈ ਯਤਨਗੇ ਤਾਂ ਜੋ ਇਹਨਾਂ ਸਕੂਲਾਂ ਵਿੱਚ ਪੜ੍ਹਣ ਵਾਲੇ ਸਕੂਲੀ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਹਨਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਅਧੂਰੇ ਪਏ ਵਿਕਾਸ ਦੇ ਕੰਮਾਂ ਨੂੰ ਜਲਦੀ ਨੇਪਰੇ ਚਾੜਿਆ ਜਾਵੇ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ।
ਚੇਅਰਮੈਨ ਨੇ ਪੰਚਾਇਤੀ ਰਾਜ,ਪੇਂਡੂ ਜਲ ਸਪਲਾਈ ਵਿਭਾਗ, ਜਿ਼ਲ੍ਹੇ ਦੀਆਂ ਨਗਰ ਪਾਲਕਾਵਾਂ, ਖੇਡਾਂ, ਸਿੱਖਿਆ ਵਿਭਾਗ,ਭੂਮੀ ਰੱਖਿਆ, ਭਲਾਈ ਵਿਭਾਗ ਅਤੇ ਕਿਰਤ ਵਿਭਾਗ ਦੇ ਕੰਮਾਂ ਦੀ ਵੀ ਸਮੱਖਿਆ ਕੀਤੀ। ਮੀਟਿੰਗ ਵਿੱਚ ਜਗਮੋਹਨ ਸਿੰਘ ਸੁਖਨਾ, ਰਾਜਾ ਮੱਲਣ, ਕੁਲਵੰਤ ਸਿੰਘ ਅਤੇ ਤਰਸੇਮ ਸਿੰਘ ਵੀ ਮੌਜੂਦ ਸਨ।