ਪਟਾਕਿਆਂ ਦੀ ਵਿਕਰੀ ਲਈ ਜਿ਼ਲ੍ਹੇ ਵਿੱਚ ਕੀਤੀਆਂ ਗਈਆਂ 12 ਥਾਵਾਂ ਨਿਰਧਾਰਤ
ਸ੍ਰੀ ਮੁਕਤਸਰ ਸਾਹਿਬ 5 ਨਵੰਬਰ (BTTNEWS)- ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਸਬੰਧੀ ਜਿ਼ਲ੍ਹੇ ਵਿੱਚ ਆਰਜੀ ਲਾਇਸੰਸ ਲਈ ਅੱਜ ਜਿ਼ਲ੍ਹਾ ਰੈਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਕੰਵਰਜੀਤ ਸਿੰਘ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਦੀ ਦੇਖ ਰੇਖ ਵਿੱਚ ਪਾਰਦਰਸ਼ੀ ਢੰਗ ਨਾਲ ਡਰਾਅ ਕੱਢੇ ਗਏ।
ਕੰਵਰਜੀਤ ਸਿੰਘ ਐਸ.ਡੀ.ਐਮ. ਨੇ ਦੱਸਿਆ ਕਿ ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹੇ ਵਿੱਚ 12 ਥਾਵਾਂ ਤੇ ਪਟਾਕਿਆਂ ਦੀ ਵਿਕਰੀ ਲਈ ਡਰਾਅ ਸਫਲਤਾ ਪੂਰਵਕ ਕੱਢੇ ਗਏ ਹਨ।
ਉਹਨਾਂ ਦੱਸਿਆ ਕਿ ਜਿ਼ਲ੍ਹੇ ਦੇ ਸੇਵਾ ਕੇਂਦਰਾਂ ਰਾਹੀ 1348 ਅਰਜੀਆਂ ਪ੍ਰਾਪਤ ਹੋਈਆਂ ਹਨ ਅਤੇ ਲੱਕੀ ਡਰਾਅ ਰਾਹੀਂ 12 ਪਟਾਕਾ ਵਿਕਰੇਤਾ ਨੂੰ ਆਰਜੀ ਲਾਇਸੰਸ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੇ ਜਾਣਗੇ।
ਉਹਨਾਂ ਪਟਾਕੇ ਵੇਚਣ ਵਾਲਿਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵਲੋਂ ਨਿਰਧਾਰਿਤ ਕੀਤੇ ਹੋਏ ਹੀ ਪਟਾਕੇ ਵੇਚੇ ਜਾਣ ।ਇਸ ਮੌਕੇ ਹਰਿੰਦਰਪਾਲ ਸਿੰਘ ਬੇਦੀ ਨਾਇਬ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਵੀ ਮੌਜੂਦ ਸਨ।