ਕਿਸਾਨਾਂ ਨੂੰ ਝੋਨਾ ਵੇਚਣ ਸਬੰਧੀ ਨਹੀਂ ਆ ਰਹੀ ਕੋਈ ਮੁਸ਼ਕਿਲ : ਡਿਪਟੀ ਕਮਿਸ਼ਨਰ

BTTNEWS
0

 ਖਰੀਦ ਏਜੰਸੀਆਂ ਵਲੋਂ 653061 ਮੀਟਰਕ ਟਨ ਝੋਨੇ ਦੀ  ਕੀਤੀ ਜਾ ਚੁੱਕੀ ਹੈ ਖਰੀਦ

ਸ੍ਰੀ ਮੁਕਤਸਰ ਸਾਹਿਬ 7 ਨਵੰਬਰ (BTTNEWS)- ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹੇ ਦੀਆਂ ਵੱਖ ਵੱਖ ਅਨਾਜ ਮੰਡੀਆਂ ਵਿੱਚ ਹੁਣ ਤੱਕ 663978  ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਜਿਲ੍ਹੇ ਦੀਆਂ ਵੱਖ ਵੱਖ ਖਰੀਦ ਏਜੰਸੀਆ ਵਲੋਂ 653061 ਮੀਟਰਕ ਟਨ ਦੀ ਝੋਨੇ ਦੀ ਖਰੀਦ ਕੀਤੀ ਗਈ ਹੈ।

ਕਿਸਾਨਾਂ ਨੂੰ ਝੋਨਾ ਵੇਚਣ ਸਬੰਧੀ ਨਹੀਂ ਆ ਰਹੀ ਕੋਈ ਮੁਸ਼ਕਿਲ : ਡਿਪਟੀ ਕਮਿਸ਼ਨਰ

ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਏਜੰਸੀ ਵੱਲੋ 255505 ਮੀਟਰਕ ਟਨ, ਮਾਰਕਫੈਡ ਏਜੰਸੀ ਵੱਲੋ 167318 ਮੀਟਰਕ ਟਨ,ਪਨਸਪ ਏਜੰਸੀ ਵੱਲੋ 138902 ਮੀਟਰਕ ਟਨ,ਵੇਅਰਹਾਉਸ ਏਜੰਸੀ ਵੱਲੋ 90610 ਮੀਟਰਕ ਟਨ ਅਤੇ ਪ੍ਰਾਇਵੇਟ ਖਰੀਦ 726 ਮੀਟਰਕ ਟਨ ਖਰੀਦ ਕੀਤੀ ਜਾ ਚੁੱਕੀ ਹੇ।

ਉਹਨਾਂ ਦੱਸਿਆ ਕਿ ਖਰੀਦ ਏਜੰਸੀਆਂ ਵਲੋਂ 526822 ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਜਿਲ੍ਹੇ ਦੀ ਖਰੀਦ ਏਜੰਸੀਆ ਵਲੋਂ 1221.52 ਕਰੋੜ ਰੁਪਏ ਅਦਾਇਗੀ ਸਬੰਧਿਤ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।

ਉਹਨਾਂ ਦੱਸਿਆ ਕਿ ਝੋਨੇ ਦੀ ਸੁਚਾਰੂ ਢੰਗ ਨਾਲ ਢੁਆ—ਢੁਆਈ ਲਈ ਤਕਰੀਬਨ 2200 ਟਰਕਾਂ ਅਤੇ ਵਹੀਕਲ ਤੇ  ਵੀ.ਟੀ.ਐਸ / ਜੀ.ਪੀ.ਐਸ ਟਰੈਕਿੰਗ ਸਿਸਟਮ ਲਗਾ ਕੀਤੀ ਜਾ ਰਹੀ ਹੈ ਤਾਂ ਜੋ ਢੋਆਂ ਢੁਆਈ ਤੇ ਕੜੀ ਨਜ਼ਰ ਰੱਖੀ ਜਾ ਸਕੇ ।

ਉਹਨਾਂ ਇਹ ਵੀ ਦੱਸਿਆਂ ਕਿ ਅਨਾਜ ਮੰਡੀਆਂ ਵਿਚ ਕਿਸਾਨਾ ਨੂੰ ਲਿਫਟਿੰਗ ਦੀ ਕੋਈ ਸਮੱਸਿਆਂ ਨਹੀਂ ਹੈ, ਮਾਰਕਿਟ ਕਮੇਟੀਆਂ ਵੱਲੋਂ ਪਿਹਲਾਂ ਤੋਂ ਹੀ ਮੰਡੀਆਂ ਵਿਚ ਕਿਸਾਨਾਂ ਲਈ ਢੁੱਕਵੇਂ ਪ੍ਰਬੰਧ ਕੀਤੇ ਹੋਏ ਹਨ ਤਾਂ ਜ਼ੋ ਕਿਸ਼ਾਨਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

Post a Comment

0Comments

Post a Comment (0)