ਸੁਲਤਾਨਪੁਰ ਲੋਧੀ , 27 ਨਵੰਬਰ (ਸੁਖਪਾਲ ਸਿੰਘ ਢਿੱਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਗੁਰਦੁਆਰਾ ਸੁਲਤਾਨਪੁਰ ਲੋਧੀ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਪੁੱਜੇ ਅਤੇ ਨਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਗੁਰਦੁਆਰਾ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ ਅਤੇ ਕਮੇਟੀ ਮੈਂਬਰਾਂ ਨੇ ਹਰਗੋਬਿੰਦ ਕੌਰ ਦਾ ਸਵਾਗਤ ਕੀਤਾ ਅਤੇ ਉਹਨਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ।
ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੂੰ ਸਿਰੋਪਾ ਦਿੰਦੇ ਹੋਏ ਮੈਨੇਜਰ ਜਰਨੈਲ ਸਿੰਘ ਅਤੇ ਕਮੇਟੀ ਮੈਂਬਰ । |