ਡਿਪਟੀ ਕਮਿਸ਼ਨਰ ਨੇ ਜਿ਼ਲ੍ਹੇ ਵਿੱਚ ਕੀਤੀਆਂ 12 ਥਾਵਾਂ ਨਿਰਧਾਰਤ
ਸ੍ਰੀ ਮੁਕਤਸਰ ਸਾਹਿਬ 2 ਨਵੰਬਰ (BTTNEWS)- ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਸਬੰਧੀ ਜਿ਼ਲ੍ਹੇ ਵਿੱਚ ਆਰਜੀ ਲਾਇਸੰਸ ਲਈ ਜਿ਼ਲ੍ਹੇ ਦੇ ਸੇਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਰਾਹੀਂ 1 ਨਵੰਬਰ 2023 ਨੂੰ ਸ਼ਾਮ 5.00 ਵਜੇ ਤੱਕ ਅਰਜੀਆਂ ਦੀ ਮੰਗ ਕੀਤੀ ਗਈ ਸੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਰਜ਼ੀਆਂ ਲਈ ਡਰਾਅ 3 ਨਵੰਬਰ 2023 ਨੂੰ ਸ਼ਾਮ 3.30 ਵਜੇ ਜਿ਼ਲ੍ਹਾ ਰੈਡ ਕਰਾਸ ਭਵਨ ਦੇ ਆਡੋਟੋਰੀਅਮ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਕੱਢੇ ਜਾਣਗੇ। ਉਹਨਾਂ ਦੱਸਿਆ ਕਿ ਪਹਿਲਾਂ ਪਟਾਕਿਆਂ ਦੀ ਵਿਕਰੀ ਲਈ ਡਰਾਅ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਾਨ ਨਿਰਧਾਰਿਤ ਕੀਤਾ ਗਿਆ ਸੀ, ਜੋ ਹੁਣ ਪ੍ਰਬੰਧਕੀ ਕਾਰਨਾਂ ਨੂੰ ਮੁੱਖ ਰੱਖਦੇ ਹੋਏ ਇਹ ਸਥਾਨ ਬਦਲ ਕੇ ਜਿ਼ਲ੍ਹਾ ਰੈਡ ਕਰਾਸ ਭਵਨ ਵਿਖੇ ਨਿਰਧਾਰਿਤ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਾਕਿਆਂ ਦੀ ਵਿਕਰੀ ਲਈ 12 ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਅਤੇ ਡਰਾਅ ਰਾਹੀਂ 30 ਵਿਅਕਤੀਆਂ ਨੂੰ ਪਟਾਕਿਆਂ ਦੀ ਵਿਕਰੀ ਲਈ ਆਰਜੀ ਲਾਇਸੰਸ ਜਾਰੀ ਕੀਤੇ ਜਾਣਗੇ।
ਉਹਨਾਂ ਪ੍ਰਾਰਥੀਆਂ ਨੂੰ ਕਿਹਾ ਕਿ ਉਹ ਸਮੇਂ ਸਿਰ ਜਿ਼ਲ੍ਹਾ ਰੈਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਡਰਾਅ ਪ੍ਰਕਿਰਿਆ ਵਿੱਚ ਭਾਗ ਲੈ ਸਕਦੇ ਹਨ।