ਅੰਤਮ ਅਰਦਾਸ 'ਤੇ ਪਾਠ ਦਾ ਭੋਗ 6 ਜਨਵਰੀ ਸ਼ਨੀਵਾਰ ਨੂੰ ਦੁਪਹਿਰ 12:00 ਤੋਂ 1:00 ਗੁਰੂਦੁਆਰਾ 'ਸ੍ਰੀ ਤਰਨਤਾਰਨ ਸਾਹਿਬ' ਵਿਖੇ ਪਵੇਗਾ
ਸ੍ਰੀ ਮੁਕਤਸਰ ਸਾਹਿਬ, 31 ਦਸੰਬਰ (BTTNEWS)- ਸਥਾਨਕ ਨਗਰ ਕੌਂਸਲ ਵਿੱਚ ਬਤੌਰ ਜੂਨੀਅਰ ਸਹਾਇਕ ਤਾਇਨਾਤ ਗੁਰਦੀਪ ਸਿੰਘ (56) ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ।
ਪ੍ਰਧਾਨ ਢੋਸੀਵਾਲ ਸਵ: ਗੁਰਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ। |
ਉਹ ਆਪਣੇ ਪਿਛੇ ਕੈਨੇਡਾ ਨਿਵਾਸੀ ਵੱਡਾ ਪੁੱਤਰ ਅਰਸ਼ਦੀਪ ਸਿੰਘ ਅਤੇ ਨਵਾਂ ਬਣਿਆ ਜੱਜ ਛੋਟਾ ਪੁੱਤਰ ਜਸਪ੍ਰੀਤ ਸਿੰਘ ਛੱਡ ਗਏ ਹਨ। ਬੇਹੱਦ ਇਮਾਨਦਾਰ ਅਤੇ ਬੇਦਾਗ਼ ਤਰੀਕੇ ਨਾਲ ਨੌਕਰੀ ਕਰਨ ਵਾਲੇ ਸਵ: ਗੁਰਦੀਪ ਸਿੰਘ ਦੀ ਮੌਤ ’ਤੇ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਸਮੇਤ ਰਾਜਨੀਤਕ ਆਗੂਆਂ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਪ੍ਰਧਾਨ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਨੇ ਸਵ: ਗੁਰਦੀਪ ਸਿੰਘ ਦੇ ਗ੍ਰਹਿ ਵਿਖੇ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਮਿਸ਼ਨ ਦੇ ਚੇਅਰਮੈਨ ਇੰਜ. ਅਸ਼ੋਕ ਕੁਮਾਰ ਭਾਰਤੀ, ਸਹਾਇਕ ਸਕੱਤਰ ਗੁਰਪਾਲ ਸਿੰਘ ਪਾਲੀ ਤੇ ਨਰਿੰਦਰ ਕਾਕਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਮੌਕੇ ਸਵ: ਗੁਰਦੀਪ ਸਿੰਘ ਦੇ ਪਰਿਵਾਰ ਤੋਂ ਇਲਾਵਾ ਬੂਟਾ ਰਾਮ ਕਮਰਾ, ਸਰਬਜੀਤ ਸਿੰਘ ਦਰਦੀ, ਪਰਮਜੀਤ ਸਿੰਘ ਅਤੇ ਸਤਪਾਲ ਕੋਮਲ ਆਦਿ ਵੀ ਮੌਜੂਦ ਸਨ। ਸਵ: ਗੁਰਦੀਪ ਸਿੰਘ ਨਮਿਤ ਅੰਤਮ ਅਰਦਾਸ ਅਤੇ ਪਾਠ ਦਾ ਭੋਗ ਆਉਂਦੀ 06 ਜਨਵਰੀ ਸ਼ਨੀਵਾਰ ਨੂੰ ਦੁਪਹਿਰ 12:00 ਤੋਂ 1:00 ਵਜੇ ਤੱਕ ਸਥਾਨਕ ਬਠਿੰਡਾ ਰੋਡ ਸਥਿਤ ਗੁਰੂਦੁਆਰਾ ਸ੍ਰੀ ਤਰਨਤਾਰਨ ਸਾਹਿਬ ਵਿਖੇ ਪਵੇਗਾ।