ਸਨੈਕਰ ਰੈਸਟੋਰੈਂਟ ਦੇ ਸਾਹਮਣੇ ਹੋਏ ਕਤਲ ਮਾਮਲੇ ਵਿੱਚ ਦੋਸ਼ੀ ਕਾਬੂ

BTTNEWS
0

 ਵਾਰਦਾਤ ਸਮੇਂ ਵਰਤਿਆ .32 ਬੋਰ ਪਿਸਟਲ ਸਮੇਤ 02 ਮੈਗਜੀਨ, 07 ਜਿੰਦਾ ਰੌਂਦ 01 ਖੋਲ੍ਹ ਕਾਰਤੂਸ਼ ਅਤੇ ਸਕਾਰਪੀਓ ਗੱਡੀ ਬਰਾਮਦ

ਸ੍ਰੀ ਮੁਕਤਸਰ ਸਾਹਿਬ, 21 ਦਸੰਬਰ  (BTTNEWS)- ਜਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਦੇ ਯੋਗ ਦਿਸ਼ਾ ਨਿਰਦੇਸ਼ਾਂ ਪਰ ਸਤਨਾਮ ਸਿੰਘ, ਡੀ.ਐਸ.ਪੀ. ਸਬ ਡਵੀਜਨ ਸ਼੍ਰੀ ਮੁਕਤਸਰ ਸਾਹਿਬ, ਜਸਬੀਰ ਸਿੰਘ ਡੀ.ਐਸ.ਪੀ. ਸਬ ਡਵੀਜਨ ਗਿੱਦੜਬਾਹਾ, ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ., ਸ਼੍ਰੀ ਮੁਕਤਸਰ ਸਾਹਿਬ ਅਤੇ ਮੁੱਖ ਅਫਸਰ ਥਾਣਾ ਸਿਟੀ ਅਤੇ ਸਦਰ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਵੱਲੋਂ ਕੁਝ ਹੀ ਘੰਟਿਆਂ ਵਿੱਚ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।  

ਸਨੈਕਰ ਰੈਸਟੋਰੈਂਟ ਦੇ ਸਾਹਮਣੇ ਹੋਏ ਕਤਲ ਮਾਮਲੇ ਵਿੱਚ ਦੋਸ਼ੀ ਕਾਬੂ

ਜਿਲ੍ਹਾ ਪੁਲਿਸ ਮੁਖੀ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਦਰ ਸ਼੍ਰੀ ਮੁਕਤਸਰ ਸਾਹਿਬ ਦੇ ਏਰੀਆ ਵਿੱਚ ਪੈਂਦੇ ਸਨੈਕਰ ਰੈਸਟੋਰੈਂਟ ਦੇ ਸਾਹਮਣੇ ਵਕਤ ਕਰੀਬ 08:30 ਪੀ.ਐਮ. ਪਰ  ਨੌਜਵਾਨਾਂ ਵੱਲੋਂ ਆਪਸੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ ਇੱਕ ਨੌਜਵਾਨ ਸੁਮਿਤ ਸਿੰਘ ਬਰਾੜ ਪੁੱਤਰ ਸੁਖਚੈਨ ਸਿੰਘ ਦੀ ਮੌਤ ਹੋ ਗਈ ਅਤੇ ਦੂਸਰਾ ਨੌਜਵਾਨ ਰਿਪਨਜੋਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਜਵਾਹਰੇਵਾਲਾ ਜਖਮੀ ਹੋ ਗਿਆ ਜੋ ਹਸਪਤਾਲ ਵਿੱਚ ਜੇਰ ਇਲਾਜ ਹੈ। ਇਸ ਘਟਨਾ ਨੂੰ ਅੰਜਾਮ ਦੇਣ ਉਪਰੰਤ ਦੋਸ਼ੀ ਆਪਣੇ ਹਥਿਆਰਾਂ ਸਮੇਤ ਸਕਾਰਪੀਓ ਗੱਡੀ ਪਰ ਸਵਾਰ ਹੋ ਕੇ ਮੌਕਾ ਤੋਂ ਫਰਾਰ ਹੋ ਗਏ ਸਨ। ਇਸ ਸਬੰਧੀ ਪੁਲਿਸ ਨੂੰ ਸੂਚਨਾ ਮਿਲਣ ਤੇ ਪੁਲਿਸ ਵਿਭਾਗ ਵੱਲੋਂ ਤੁਰੰਤ ਹਰਕਤ ਵਿੱਚ ਆਉਂਦਿਆਂ ਦੋਸ਼ੀਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਇਸ ਸਬੰਧੀ ਜਗਜੀਤ ਸਿੰਘ ਪੁੱਤਰ ਗੁਰਟੇਕ ਸਿੰਘ ਵਾਸੀ ਪਿੰਡ ਰਣਜੀਤਗੜ੍ਹ ਦੇ ਬਿਆਨ ਪਰ ਮੁਕੱਦਮਾ ਨੰਬਰ 206 ਮਿਤੀ 21/12/2023 ਅ/ਧ 302,307,148,149 ਹਿੰ.ਦੰ. 25,27-54-59 ਅਸਲ੍ਹਾ ਐਕਟ ਥਾਣਾ ਸਦਰ ਸ਼੍ਰੀ ਮੁਕਤਸਰ ਸਾਹਿਬ ਬਰਖਿਲਾਫ ਲਵਪ੍ਰੀਤ ਸਿੰਘ ਚਹਿਲ ਪੁੱਤਰ ਹਰਜੀਤ ਸਿੰਘ ਵਾਸੀ ਆਦੇਸ਼ ਨਗਰ, ਸ਼੍ਰੀ ਮੁਕਤਸਰ ਸਾਹਿਬ ਅਤੇ ਜੈਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਵਾਰਡ ਨੰਬਰ 10, ਸ਼੍ਰੀ ਮੁਕਤਸਰ ਸਾਹਿਬ ਵਗੈਰਾ ਦਰਜ ਕੀਤਾ ਗਿਆ।

ਜਿਲ੍ਹਾ ਪੁਲਿਸ ਮੁਖੀ ਵੱਲੋਂ ਇਸ ਸਬੰਧੀ ਤੁਰੰਤ ਐਕਸ਼ਨ ਲੈਂਦਿਆਂ ਵੱਖ-ਵੱਖ ਟੀਮਾਂ ਬਣਾ ਕੇ, ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਮੁੱਖ ਦੋਸ਼ੀ ਲਵਪ੍ਰੀਤ ਸਿੰਘ ਚਹਿਲ ਪੁੱਤਰ ਹਰਜੀਤ ਸਿੰਘ ਵਾਸੀ ਆਦੇਸ਼ ਨਗਰ, ਸ਼੍ਰੀ ਮੁਕਤਸਰ ਸਾਹਿਬ ਨੂੰ ਗ੍ਰਿਫਤਾਰ ਕਰਕੇ, ਉਸ ਪਾਸੋਂ ਵਕੂਆ ਸਮੇਂ ਵਰਤਿਆ ਗਿਆ ਵਰਤਿਆ .32 ਬੋਰ ਪਿਸਟਲ ਸਮੇਤ 02 ਮੈਗਜੀਨ ਅਤੇ 07 ਜਿੰਦਾ ਰੌਂਦ, 01 ਖੋਲ੍ਹ ਕਾਰਤੂਸ਼ ਬਰਾਮਦ ਕਰਨ ਅਤੇ ਵਕੂਆ ਸਮੇਂ ਵਰਤੀ ਗਈ ਸਕਾਰਪੀਓ ਗੱਡੀ ਨੰਬਰ ਪੀ.ਬੀ. 30-ਢ੍0058 ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਹੁਣ ਤੱਕ ਦੀ ਮੁੱਢਲੀ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਵਕੂਆ ਸਮੇਂ ਵਰਤਿਆ ਗਿਆ ਪਿਸਟਲ ਲਾਇਸੰਸੀ ਹੈ ਜੋ ਕਿ ਲਵ੍ਰਪੀਤ ਸਿੰਘ ਦੇ ਕਜਨ ਹਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਕੋਠੇ ਹਿੰਮਤਪੁਰਾ ਦਾ ਹੈ। ਪੁਲਿਸ ਵਿਭਾਗ ਵੱਲੋਂ ਜਿਲ੍ਹਾ ਮੈਜਿਸਟੇ੍ਰਟ ਸ਼੍ਰੀ ਮੁਕਤਸਰ ਸਾਹਿਬ ਪਾਸੋਂ ਉਕਤ ਵਿਅਕਤੀ ਦਾ ਲਾਇਸੰਸ ਕੈਂਸਲ ਕਰਵਾਇਆ ਜਾ ਰਿਹਾ ਹੈ। ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਹੋਰ ਵੀ ਬਾਰੀਕੀ ਅਤੇ ਸਖਤੀ ਨਾਲ ਪੁੱਛ-ਗਿੱਛ ਕੀਤੀ ਜਾਵੇਗੀ।  ਮੁਕੱਦਮਾ ਦੀ ਤਫਤੀਸ਼ ਜਾਰੀ ਹੈ।

Post a Comment

0Comments

Post a Comment (0)