ਨਹਿਰੀ ਪਾਣੀ ਨੂੰ ਲੈ ਕੇ ਕੀਤੀਆਂ ਵਿਚਾਰਾਂ
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (BTTNEWS)- ਹਲਕੇ ਦੀਆਂ ਕੱਸੀਆਂ ਦੀਆਂ ਰਿਪੇਅਰ ਅਤੇ ਨਹਿਰੀ ਪਾਣੀ ਦੀ ਸਮੱਸਿਆਵਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸਟੇਟ ਵਾਈਸ ਪ੍ਰਧਾਨ ਅਤੇ ਵਿਧਾਇਕ ਜਗਦੀਪ ਸਿੰਘ ‘ਕਾਕਾ ਬਰਾੜ’ ਨੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੋੜਾਮਾਜਰਾ ਨਾਲ ਮੁਲਾਕਾਤ ਕੀਤੀ।
ਮੁਲਾਕਾਤ ਦੌਰਾਨ ਵਿਧਾਇਕ ਜਗਦੀਪ ਸਿੰਘ ‘ਕਾਕਾ ਬਰਾੜ’ ਨੇ ਮੰਤਰੀ ਸਾਬ ਨੂੰ ਦੱਸਿਆ ਕਿ ਹਲਕੇ ਦੀਆਂ ਕੱਸੀਆਂ ਦੀ ਰਿਪੇਅਰ ਕਰਨ ਦੀ ਸਖਤ ਲੋੜ ਹੈ। ਇਸ ਤੋਂ ਇਲਾਵਾ ਨਹਿਰੀ ਪਾਣੀ ਨੂੰ ਟੇਲਾਂ ’ਤੇ ਪਹੁੰਚਾਉਣ ਲਈ ਵਾਧੂ ਪਾਣੀ ਛੱਡਣ ਬਾਰੇ ਵੀ ਅਪੀਲ ਕੀਤੀ। ਇਸ ਦੌਰਾਨ ਮੰਤਰੀ ਜੋੜਾਮਾਜਰਾ ਨੇ ਵਿਧਾਇਕ ਕਾਕਾ ਬਰਾੜ ਨੂੰ ਭਰੋਸਾ ਦੁਆਇਆ ਕਿ ਉਹ ਬਹੁਤ ਹੀ ਜਲਦ ਇੱਕ ਉਚ ਪੱਧਰੀ ਮੀਟਿੰਗ ਕਰਨ ਜਾ ਰਹੇ ਹਨ। ਜਿਸ ਵਿੱਚ ਫਿਰੋਜਪੁਰ ਲੋਕ ਸਭਾ ਹਲਕੇ ਦੇ ਵਿਧਾਇਕ ਅਤੇ ਅਧਿਕਾਰੀ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਜਲਦ ਹੀ ਸਾਰੀਆਂ ਸਮੱਸਿਆ ਦਾ ਮੀਟਿੰਗ ਦੌਰਾਨ ਹੱਲ ਕੱਢਿਆ ਜਾਵੇਗਾ। ਇਸ ਮੌਕੇ ਸੁਖਪਾਲ ਸਿੰਘ ਪਾਲ ਫੱਤਣਵਾਲਾ ਵੀ ਹਾਜ਼ਰ ਸਨ।