ਮੁਹੱਲੇ ਦੀ ਸੁੱਖ ਸ਼ਾਂਤੀ ਲਈ ਸ੍ਰੀ ਸੁਖਮਣੀ ਸਾਹਿਬ ਦਾ ਪਾਠ ਕਰਵਾਇਆ ਜਾਵੇਗਾ
December 04, 2023
0
ਸ੍ਰੀ ਮੁਕਤਸਰ ਸਾਹਿਬ, 04 ਨਵੰਬਰ (BTTNEWS)- ਸਥਾਨਕ ਚੱਕ ਬੀੜ ਸਰਕਾਰ ਰੋਡ ਸਥਿਤ ਮੁਹੱਲਾ “ਬੁੱਧ ਵਿਹਾਰ ਨਿਵਾਸੀ” ਆਪਸੀ ਪਿਆਰ ਅਤੇ ਭਾਈਚਾਰੇ ਦੀ ਵਿਲੱਖਣ ਉਦਾਹਰਣ ਹੈ। ਕਈ ਸਾਲ ਪਹਿਲਾਂ ਸ਼ਹਿਰ ਵਿਚ ਸਭ ਤੋਂ ਪਹਿਲਾਂ ਮੁਹੱਲਾਂ ਵਾਸੀਆਂ ਵੱਲੋਂ ਸਾਂਝੀ ਲੋਹੜੀ ਮਨਾਉਣੀ ਸ਼ੁਰੂ ਕੀਤੀ ਗਈ ਸੀ। ਹੋਰ ਵੀ ਤਿਉਹਾਰ ਮੁਹੱਲਾ ਵਾਸੀਆਂ ਵੱਲੋਂ ਸਾਂਝੇ ਤੌਰ ’ਤੇ ਮਨਾਏ ਜਾਂਦੇ ਰਹੇ ਹਨ। ਐਨਾ ਹੀ ਨਹੀਂ ਮੁਹੱਲੇ ਦੇ ਛੋਟੇ ਬੱਚਿਆਂ ਦੇ ਸਭਿਆਚਾਰਕ ਮੁਕਾਬਲੇ ਕਰਵਾਉਣ ਦੀ ਵਧੀਆ ਪਿਰਤ ਵੀ ਮੁਹੱਲਾ ਨਿਵਾਸੀਆਂ ਵੱਲੋਂ ਪਾਈ ਗਈ ਹੈ। ਬੁੱਧ ਵਿਹਾਰ ਕਲੋਨੀ ਦੇ ਵਸਨੀਕਾਂ ਵੱਲੋਂ ਇਲਾਕੇ ਦੀ ਸੁੱਖ ਸ਼ਾਂਤੀ ਅਤੇ ਮੁਹੱਲਾ ਨਿਵਾਸੀਆਂ ਦੀ ਚੜ੍ਹਦੀ ਕਲਾ ਲਈ ਸ੍ਰੀ ਸੁਖਮਣੀ ਸਾਹਿਬ ਦਾ ਪਾਠ ਕਰਵਾਇਆ ਜਾਵੇਗਾ। ਮੁਹੱਲੇ ਦੇ ਰਹਿਣ ਵਾਲੇ ਬੁੱਧ ਵਿਹਾਰ ਵਿਕਾਸ ਕਮੇਟੀ ਦੇ ਪ੍ਰਧਾਨ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਨੇ ਉਕਤ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸ੍ਰੀ ਸੁਖਮਣੀ ਸਾਹਿਬ ਦਾ ਪਾਠ ਕਰਵਾਉਣ ਤੀ ਤਿਆਰੀ ਸਬੰਧੀ ਮੁਹੱਲੇ ਦੀ ਵਿਸ਼ੇਸ਼ ਮੀਟਿੰਗ ਆਉਂਦੇ 10 ਦਸੰਬਰ ਐਤਵਾਰ ਨੂੰ ਦੁਪਹਿਰ ਦੇ 12:00 ਵਜੇ ਮੁਹੱਲੇ ਦੇ ਮੁੱਖ ਚੌਂਕ ਵਿਖੇ ਹੋਵੇਗੀ। ਪ੍ਰਧਾਨ ਢੋਸੀਵਾਲ ਨੇ ਸਮੂਹ ਮੁਹੱਲਾ ਨਿਵਾਸੀਆਂ ਨੂੰ ਮੀਟਿੰਗ ਵਿਚ ਸਮੇਂ ਸਿਰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।