ਇਸ ਮੌਕੇ 'ਪਰਮਜੀਤ ਸਿੰਘ ਸਰਨਾ' ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ
ਨਵੀਂ ਦਿੱਲੀ, (BTTNEWS)- ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਉਹਨਾਂ ਦੀ ਨਿੱਘੀ ਯਾਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਵੱਲੋਂ ਸ. ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਦਿੱਲੀ ਦੇ ਤਿਲਕ ਨਗਰ ਵਿਖੇ ਵਿਸ਼ਾਲ ਖੂਨ ਦਾਨ ਕੈਂਪ ਲਗਾਇਆ ਗਿਆ । ਜਿਸ ਵਿੱਚ ਸਮੁੱਚੀ ਦਿੱਲੀ ਵਿੱਚੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ 'ਤੇ ਬੀਬੀਆਂ ਨੇ ਜਿਸ ਉਤਸ਼ਾਹ ਨਾਲ ਹਿੱਸਾ ਲਿਆ
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਸ. ਬਾਦਲ ਨਾਲ ਆਪਣੀਆਂ ਯਾਦਾਂ ਨੂੰ ਸਾਂਝਾ ਕਰਦਿਆਂ ਕਿਹਾ ਕਿ ਸ.ਬਾਦਲ ਦੀ ਘਾਟ ਨੂੰ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ । ਉਹਨਾਂ ਕੈਂਪ ਦੇ ਉਪਰਾਲੇ ਬਾਰੇ ਬੋਲਦਿਆਂ ਕਿਹਾ ਕਿ ਜਿਸ ਤਰ੍ਹਾਂ ਇਸ ਕੈਂਪ ਨੂੰ ਨੌਜਵਾਨਾਂ ਨੇ ਸਿਰੇ ਚੜ੍ਹਾਇਆ ਉਸਦੇ ਲਈ ਉਹ ਵਧਾਈ ਦੇ ਹੱਕਦਾਰ ਹਨ । ਨੌਜਵਾਨਾਂ ਦਾ ਉਤਸ਼ਾਹ ਦੱਸਦਾ ਹੈ ਕਿ ਇਹ ਆਪਣੀਆਂ ਨੁਮਾਇੰਦਾ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਵੱਡੀ ਗਿਣਤੀ ਵਿੱਚ ਜੁੜ ਰਹੇ ਹਨ ਤੇ ਨੌਜਵਾਨਾਂ ਨੂੰ ਪਾਰਟੀ ਅੰਦਰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ । ਉਹਨਾਂ ਇਸ ਮੌਕੇ ਸੁਚੱਜੇ ਪ੍ਰਬੰਧਾਂ ਲਈ ਸ. ਜਤਿੰਦਰ ਸਿੰਘ ਸੋਨੂੰ ਤੇ ਸ. ਰਮਨਦੀਪ ਸਿੰਘ ਸੋਨੂੰ ਨੂੰ ਸ਼ਾਬਾਸ਼ ਦਿੱਤੀ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਇਸਤਰੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਬੀਬੀ ਰਣਜੀਤ ਕੌਰ, ਸ. ਕਰਤਾਰ ਸਿੰਘ ਚਾਵਲਾ , ਸ. ਤਜਿੰਦਰ ਸਿੰਘ ਗੋਪਾ , ਸ. ਕੁਲਤਰਨ ਸਿੰਘ ਕੋਚਰ, ਸ. ਅਨੂਪ ਸਿੰਘ ਘੁੰਮਣ , ਸ. ਜਤਿੰਦਰ ਸਿੰਘ ਸੋਨੂੰ ( ਸਾਰੇ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ) , ਯੂਥ ਆਗੂ ਸ. ਰਮਨਦੀਪ ਸਿੰਘ ਸੋਨੂੰ , ਸ. ਗੁਰਪ੍ਰੀਤ ਸਿੰਘ ਰਿੰਟਾ, ਸ. ਮਨਿੰਦਰ ਸਿੰਘ ਸੂਦਨ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ।