ਸ੍ਰੀ ਮੁਕਤਸਰ ਸਾਹਿਬ , 29 ਜਨਵਰੀ (ਸੁਖਪਾਲ ਸਿੰਘ ਢਿੱਲੋਂ)- ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪਿੰਡ ਥਾਂਦੇਵਾਲਾ ਦੇ ਆਂਗਣਵਾੜੀ ਸੈਂਟਰ ਵਿੱਚ ਅੰਨ ਪਰਾਸ਼ਨ ਦਿਵਸ ਮਨਾਇਆ ਗਿਆ । ਇਹ ਜਾਣਕਾਰੀ ਸ਼ਿੰਦਰਪਾਲ ਕੌਰ ਥਾਂਦੇਵਾਲਾ ਨੇ ਦਿੱਤੀ । ਉਹਨਾਂ ਦੱਸਿਆ ਕਿ ਇਸ ਦਿਨ ਛੋਟੇ ਬੱਚਿਆਂ ਨੂੰ ਮਾਂ ਦੇ ਦੁੱਧ ਤੋਂ ਇਲਾਵਾ ਹੋਰ ਚੀਜ਼ਾਂ ਖਾਣ ਲਈ ਦਿੱਤੀਆਂ ਜਾਂਦੀਆਂ ਹਨ ਅਤੇ ਮਾਵਾਂ ਨੂੰ ਦੱਸਿਆ ਜਾਂਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਚੰਗੀ ਖੁਰਾਕ ਮੁਹੱਈਆ ਕਰਵਾਉਣ ।
ਇਸ ਮੌਕੇ ਆਂਗਣਵਾੜੀ ਵਰਕਰ ਅਜੀਤ ਕੌਰ , ਭਿੰਦਰ ਕੌਰ , ਅੰਮ੍ਰਿਤਪਾਲ ਕੌਰ ਥਾਂਦੇਵਾਲਾ , ਪੁਸ਼ਪਾ ਰਾਣੀ ਅਤੇ ਹੈਲਪਰਾਂ ਰਮਨਦੀਪ ਕੌਰ , ਗੁਰਭਿੰਦਰ ਕੌਰ , ਗੁਰਬਿੰਦਰ ਕੌਰ ਅਤੇ ਪਰਮਜੀਤ ਕੌਰ ਆਦਿ ਮੌਜੂਦ ਸਨ ।