ਅਧਿਆਪਕ ਟਰੇਨਿੰਗ ਪ੍ਰੋਗਰਾਮ ਵਿੱਚ ਅਧਿਆਪਕ ਲੈ ਰਹੇ ਹਨ ਸਿਖਲਾਈ: ਡਾਈਟ ਪ੍ਰਿੰਸੀਪਲ

BTTNEWS
0

 ਬਰਨਾਲਾ, 20 ਜਨਵਰੀ (BTTNEWS)- ਸਿੱਖਿਆ ਵਿਭਾਗ ਅਤੇ ਐਸਸੀਈਆਰਟੀ ਪੰਜਾਬ ਦੀਆਂ ਹਿਦਾਇਤਾਂ ਤਹਿਤ ਜ਼ਿਲ੍ਹਾ ਬਰਨਾਲਾ ਵਿਖੇ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ ਅਧਿਆਪਕ ਟਰੇਨਿੰਗ ਪ੍ਰੋਗਰਾਮ ਸਫ਼ਲਤਾ ਪੂਰਵਕ ਚੱਲ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾਈਟ ਪ੍ਰਿੰਸੀਪਲ ਮੁਨੀਸ਼ ਮੋਹਨ ਸ਼ਰਮਾ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਵਿੱਚ ਲੈਕਚਰਾਰ ਸਾਹਿਬਾਨ ਅਤੇ ਸਕੂਲ ਆਫ਼ ਐਮੀਂਨੇਂਸ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਰਨਾਲਾ, ਸਰਕਾਰੀ ਪ੍ਰਾਇਮਰੀ ਸਕੂਲ ਬਾਜਵਾ ਪੱਤੀ ਬਰਨਾਲਾ ਵਿਖੇ ਮਾਸਟਰ ਕੇਡਰ ਦਾ  ਟਰੇਨਿੰਗ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਹਨਾਂ ਟਰੇਨਿੰਗ ਪ੍ਰੋਗਰਾਮ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ ਅਤੇ ਉਪ ਜ਼ਿਲਾ ਅਫ਼ਸਰ ਬਰਜਿੰਦਰਪਾਲ ਸਿੰਘ ਵੱਲੋਂ ਵਿਜਿਟ ਕੀਤਾ ਜਾ ਰਿਹਾ ਹੈ। ਪ੍ਰਿੰਸੀਪਲ ਮੁਨੀਸ਼ ਮੋਹਨ ਸ਼ਰਮਾ ਨੇ ਦੱਸਿਆ ਕਿ ਹਾਇਰ ਸੈਕੰਡਰੀ ਵਰਗ ਦੇ ਅੰਗਰੇਜ਼ੀ, ਇਤਿਹਾਸ ਅਰਥ ਸ਼ਾਸਤਰ, ਗਣਿਤ ਵਿਸ਼ਿਆਂ ਨਾਲ ਸੰਬੰਧਿਤ ਅਤੇ ਹਾਈ ਪੱਧਰ ਦੇ ਸਮਾਜਿਕ ਸਿੱਖਿਆ,ਗਣਿਤ ਅਤੇ ਹਿੰਦੀ ਵਿਸ਼ੇ ਨਾਲ ਸੰਬੰਧਿਤ ਅਧਿਆਪਕਾਂ ਦੁਆਰਾ ਟਰੇਨਿੰਗ ਪ੍ਰਾਪਤ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਇਹਨਾਂ ਟਰੇਨਿੰਗ ਪ੍ਰੋਗਰਾਮਾਂ ਦਾ ਮੁੱਖ ਮਕਸਦ ਅਧਿਆਪਕਾਂ ਨੂੰ ਆਪਣੇ ਵਿਸ਼ਿਆਂ ਨੂੰ ਕਿਵੇਂ ਰੌਚਕ ਅਤੇ ਸਰਲ ਤਰੀਕੇ ਨਾਲ ਪੜ੍ਹਾਇਆ ਜਾਵੇ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਅਧਿਆਪਕ ਖੁਦ ਵੀ ਆਪਣੇ ਪੜ੍ਹਾਉਣ ਦੇ ਨਵੇਂ ਨਵੇਂ ਤਰੀਕੇ ਪ੍ਰੋਗਰਾਮ ਵਿੱਚ ਸਾਂਝਾ ਕਰਦੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਅਧਿਆਪਕ ਹੀ ਇਹਨਾਂ ਟ੍ਰੇਨਿੰਗ ਪ੍ਰੋਗਰਾਮਾਂ ਦਾ ਹਿੱਸਾ ਬਣਨਗੇ। ਇਹਨਾਂ ਪ੍ਰੋਗਰਾਮਾਂ ਵਿੱਚ ਲੈਕਚਰਾਰ ਕਾਡਰ ਲਈ ਲੈਕਚਰਾਰ ਪਰਮਿੰਦਰ ਸਿੰਘ ਅਤੇ ਅਧਿਆਪਕ ਕਾਡਰ ਲਈ ਕਮਲਦੀਪ ਵੱਲੋਂ ਕੋਆਰਡੀਨੇਟਰ ਦੀ ਭੂਮਿਕਾ ਵਧੀਆ ਢੰਗ ਨਾਲ ਨਿਭਾਈ ਜਾ ਰਹੀ ਹੈ। ਉਹਨਾਂ ਬੇਹਤਰ ਪ੍ਰਬੰਧਾਂ ਲਈ ਪ੍ਰਿੰਸੀਪਲ ਹਰੀਸ਼ ਬਾਂਸਲ, ਪ੍ਰਿੰਸੀਪਲ ਵਿਨਸੀ ਜਿੰਦਲ, ਹੈਡ  ਮਿਸਟਰੈਸ ਮੈਡਮ ਸੋਨੀਆ, ਸੀਐਚਟੀ ਗਿਆਨ ਕੌਰ ਅਤੇ ਰਿਸੋਰਸ ਪਰਸਨਜ ਦਾ ਧੰਨਵਾਦ ਕੀਤਾ।

ਅਧਿਆਪਕ ਟਰੇਨਿੰਗ ਪ੍ਰੋਗਰਾਮ ਵਿੱਚ ਅਧਿਆਪਕ ਲੈ ਰਹੇ ਹਨ ਸਿਖਲਾਈ: ਡਾਈਟ ਪ੍ਰਿੰਸੀਪਲ


Post a Comment

0Comments

Post a Comment (0)