- ਪਿਤਾ ਜੀ ਹੋ ਗਏ ਸਨ ਸਵਰਗਵਾਸ -
ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (BTTNEWS)- ਪੰਜਾਬ ਰਾਜ ਬਿਜਲੀ ਬੋਰਡ ਵਿਚੋਂ ਬਤੌਰ ਸਰਕਲ ਸੁਪਰਡੈਂਟ ਸੇਵਾ ਮੁਕਤ ਹੋਏ ਅਤੇ ਸਥਾਨਕ ਟਾਂਕ ਕਸ਼ੱਤਰੀ ਸਭਾ ਦੇ ਕੈਸ਼ੀਅਰ ਦਰਸ਼ਨ ਸਿੰਘ ਮੱਲਣ ਦੇ ਪਿਤਾ ਅਤੇ ਬਿਜਲੀ ਬੋਰਡ ਦੀ ਸਥਾਨਕ ਸਿਟੀ ਸਬ ਡਵੀਜਨ ਦੇ ਐਸ.ਡੀ.ਓ. ਜਸਪ੍ਰੀਤ ਸਿੰਘ ਮੱਲਣ ਦੇ ਦਾਦਾ ਗੁਰਚਰਨ ਸਿੰਘ ਮੱਲਣ (100) ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ।
ਉਨ੍ਹਾਂ ਦੀ ਮੌਤ ’ਤੇ ਸ਼ਹਿਰ ਦੀਆਂ ਵੱਖ ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਤੋਂ ਇਲਾਵਾ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਆਗੂਆਂ ਵੱਲੋਂ ਮਿਸ਼ਨ ਮੁਖੀ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਅੱਜ ਦਰਸ਼ਨ ਸਿੰਘ ਮੱਲਣ ਦੇ ਸਥਾਨਕ ਗ੍ਰਹਿ ਵਿਖੇ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਮਿਸ਼ਨ ਦੇ ਚੇਅਰਮੈਨ ਇੰਜ. ਅਸ਼ੋਕ ਕੁਮਾਰ ਭਾਰਤੀ, ਸੀਨੀਅਰ ਮੀਤ ਪ੍ਰਧਾਨ ਨਿਰੰਜਣ ਸਿੰਘ ਰੱਖਰਾ, ਚੌ. ਬਲਬੀਰ ਸਿੰਘ, ਰਾਮ ਸਿੰਘ ਪੱਪੀ ਸਾਬਕਾ ਕੌਂਸਲਰ, ਓ.ਪੀ. ਖਿੱਚੀ ਅਤੇ ਨਰਿੰਦਰ ਕਾਕਾ ਆਦਿ ਮੌਜੂਦ ਸਨ। ਜਿਕਰਯੋਗ ਹੈ ਕਿ ਦਰਸ਼ਨ ਸਿੰਘ ਮੱਲਣ ਸ਼ਹਿਰ ਦੀਆਂ ਕਈ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਹੋਏ ਹਨ ਅਤੇ ਸਮਾਜ ਸੇਵਾ ਦੇ ਕਾਰਜਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਂਦੇ ਹਨ। ਉਨ੍ਹਾਂ ਦੀ ਬੇਟੀ ਜਸਮੀਨ ਕੌਰ ਸਰਕਾਰੀ ਅਧਿਆਪਕ ਹੈ ਅਤੇ ਜਵਾਈ ਬਠਿੰਡਾ ਨਗਰ ਨਿਗਮ ਵਿਚ ਬਤੌਰ ਐਸ.ਡੀ.ਓ. ਤਾਇਨਾਤ ਹਨ। ਮਿਸ਼ਨ ਆਗੂਆਂ ਨੇ ਸ੍ਰ. ਮੱਲਣ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਹਰ ਵਿਅਕਤੀ ਦੇ ਜੀਵਨ ਵਿਚ ਉਸ ਦੇ ਮਾਂ-ਬਾਪ ਦੀ ਬਹੁਤ ਵੱਡੀ ਦੇਣ ਹੁੰਦੀ ਹੈ। ਉਨ੍ਹਾਂ ਦੇ ਤਜਰਬੇ ਅਤੇ ਜੀਵਨ ਜਾਚ ਤੋਂ ਬਹੁਤ ਕੁਝ ਸਿੱਖਿਆ ਜਾਂਦਾ ਹੈ। ਸਵ: ਗੁਰਚਰਨ ਸਿੰਘ ਮੱਲਣ ਨਮਿਤ ਅੰਤਿਮ ਅਰਦਾਸ ਅਤੇ ਪਾਠ ਦਾ ਭੋਗ ਆਉਂਦੀ 30 ਜਨਵਰੀ ਮੰਗਲਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਮੱਲਣ ਦੇ ਗੁਰਦੁਆਰਾ ਸੋਢੀਆਂ ਵਾਲਾ ਵਿਖੇ ਦੁਪਹਿਰ ਦੇ 12:00 ਤੋਂ 1:00 ਵਜੇ ਤੱਕ ਪਵੇਗਾ।