ਜਲਦ ਹੀ ਗਿੱਦੜਵਾਹਾ ਵਿਖੇ ਸਰਦਾਰ ਮਨਪ੍ਰੀਤ ਸਿੰਘ ਬਾਦਲ ਆਪਣਾ ਦਫਤਰ ਖੋਲ ਰਹੇ ਹਨ
ਸ਼੍ਰੀ ਮੁਕਤਸਰ ਸਾਹਿਬ, 04 ਦਸੰਬਰ (ਜਸਵਿੰਦਰ ਬਿੱਟਾ)- ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਭਲਾਈਆਣਾ ਵਿਖੇ ਰੱਖੇ ਸਮਾਗਮ ਦੌਰਾਨ ਸਾਬਕਾ ਖਜ਼ਾਨਾ ਮੰਤਰੀ ਅਤੇ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਸਰਦਾਰ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਲੋਕ ਭਲਾਈ ਯੋਜਨਾਵਾਂ ਦੀ ਜਾਣਕਾਰੀ ਦੇਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਭੇਜੀ ਗਈ ਵਿਕਸਿਤ ਭਾਰਤ ਸੰਕਲਪ ਯਾਤਰਾ ਦਾ ਆਮ ਲੋਕਾਂ ਨੂੰ ਭਰਪੂਰ ਫਾਇਦਾ ਹੋ ਰਿਹਾ ਹੈ
ਸਾਬਕਾ ਖਜ਼ਾਨਾ ਮੰਤਰੀ ਸਰਦਾਰ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਮੌਜੂਦਾ ਸਮੇਂ ਕੇਂਦਰ ਦੀ ਮੋਦੀ ਸਰਕਾਰ ਹੀ ਪੰਜਾਬ ਨੂੰ ਸਵਰਗ ਬਣਾ ਸਕਦੀ ਹੈ ਉਹਨਾਂ ਆਖਿਆ ਕਿ ਬਹੁਤ ਸਾਰੇ ਸੂਬਿਆਂ ਵਿੱਚ ਕੇਂਦਰ ਸਰਕਾਰ ਦੀਆਂ ਇਹਨਾਂ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਵੀ ਇਹਨਾਂ ਯੋਜਨਾਵਾਂ ਦਾ ਲਾਭ ਲੈਣ ਲਈ ਇਸ ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਰੱਖੇ ਗਏ ਪ੍ਰੋਗਰਾਮਾਂ ਵਿੱਚ ਵੱਧ ਚੜ ਕੇ ਸ਼ਮੂਲੀਅਤ ਕਰਨੀ ਜਰੂਰੀ ਹੈ ਉਹਨਾਂ ਆਖਿਆ ਕਿ ਭਾਰਤ ਨੂੰ ਆਤਮ ਨਿਰਭਰ ਬਣਾਉਣਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਿੰਮੇਦਾਰੀ ਹੈ ਅਤੇ ਇਸੇ ਸਬੰਧੀ ਆਤਮ ਨਿਰਭਰ ਭਾਰਤ ਉਤਸਵ ਕਈ ਸੂਬਿਆਂ ਵਿੱਚ ਮਨਾਇਆ ਜਾ ਰਿਹਾ ਹੈ
ਉਹਨਾਂ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਵਿਸ਼ਵਕਰਮਾ ਯੋਜਨਾ ਆਸ਼ੂਮਨ ਯੋਜਨਾ ਬਾਰੇ ਜਾਗਰੂਕਤਾ ਫੈਲਾਉਣ ਦਾ ਇਹ ਇੱਕ ਸੁਨਹਿਰੀ ਮੌਕਾ ਹੈ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਹਰ ਨਾਗਰਿਕ ਤੱਕ ਪਹੁੰਚਾ ਕੇ ਪ੍ਰਧਾਨ ਮੰਤਰੀ ਦੇ ਸੁਪਨੇ ਨੂੰ ਪੂਰਾ ਕਰਨ ਅਤੇ ਭਾਜਪਾ ਦੀਆਂ ਸੀਟਾਂ 303 ਤੋਂ 400 ਤੱਕ ਲਿਜਾਣ ਦੀ ਉਹਨਾਂ ਅਪੀਲ ਕੀਤੀ
ਸਰਦਾਰ ਹਰਜੀਤ ਸਿੰਘ ਨੀਲਾ ਮਾਨ ਮਾਨ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨੇ ਇਸ ਮੌਕੇ ਆਖਿਆ ਕੀ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਗਿੱਦੜਬਾਹਾ ਹਲਕੇ ਤੋਂ ਮੁੜ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਜਲਦ ਹੀ ਗਿਦਰਬਾ ਵਿਖੇ ਸਰਦਾਰ ਮਨਪ੍ਰੀਤ ਸਿੰਘ ਬਾਦਲ ਆਪਣਾ ਦਫਤਰ ਖੋਲ ਰਹੇ ਹਨ ਇਸੇ ਸਬੰਧੀ ਪੁਰਾਣੇ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਮਨਪ੍ਰੀਤ ਸਿੰਘ ਬਾਦਲ ਦੁੱਖ ਸੁੱਖ ਵਿੱਚ ਵੀ ਲਗਾਤਾਰ ਹਾਜ਼ਰ ਹੋ ਰਹੇ ਨੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਨਵਤੇਜ ਸਿੰਘ ਕੌਣੀ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਨੇ ਗਿੱਦੜ ਬਾਹਾ ਹਲਕੇ ਤੋਂ ਆਪਣਾ ਸਿਆਸੀ ਕੈਰੀਅਰ ਸ਼ੁਰੂ ਕੀਤਾ ਸੀ ਅਤੇ ਹੁਣ ਵੀ ਉਹ ਹਲਕੇ ਦੇ ਲੋਕਾਂ ਲਈ ਸੇਵਾ ਕਰਦੇ ਰਹਿਣਗੇ
ਹਲਕੇ ਦੇ ਕਈ ਪਿੰਡਾਂ ਵਿੱਚ ਅੱਜ ਜਦੋਂ ਸਰਦਾਰ ਮਨਪ੍ਰੀਤ ਸਿੰਘ ਬਾਦਲ ਨੇ ਦੌਰਾ ਕੀਤਾ ਤਾਂ ਉਹਨਾਂ ਨਾਲ ਪੁਰਾਣੇ ਉਹਨਾਂ ਦੇ ਸਾਥੀਆਂ ਨੇ ਪੁਰਾਣੀਆਂ ਸਾਂਝਾਂ ਦਾ ਜ਼ਿਕਰ ਕਰਕੇ ਕਾਫੀ ਹੱਸਾ ਠੱਠਾ ਵੀ ਕੀਤਾ ਮਨਪ੍ਰੀਤ ਸਿੰਘ ਬਾਦਲ ਨੇ ਆਖਿਆ ਕਿ ਉਨਾਂ ਨੇ ਪੂਰਾ ਪੰਜਾਬ ਘੁੰਮ ਕੇ ਦੇਖਿਆ ਹੈ ਪਰ ਗਿਦੜਬਾ ਵਰਗੇ ਠੰਡੇ ਮਿੱਠੇ ਅਤੇ ਸਹਿਜ ਸੁਭਾਅ ਵਾਲੇ ਲੋਕ ਉਹਨਾਂ ਨੂੰ ਕਿਧਰੇ ਨਹੀਂ ਮਿਲੇ ਅਤੇ ਇਸੇ ਕਾਰਨ ਉਹਨਾਂ ਨੇ ਆਪਣੇ ਜੱਦੀ ਹਲਕੇ ਤੋਂ ਮੁੜ ਸਿਆਸੀ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰਹਾਂ ਨਾਲ ਸੰਬੰਧਿਤ ਗਿੱਦੜਵਾਹਾ ਹਲਕੇ ਹਲਕੇ ਦੀ ਜਰੂਰਤ ਨੂੰ ਉਹ ਪੂਰਾ ਕਰ ਸਕਣ
ਅੱਜ ਜਦੋਂ ਮਨਪ੍ਰੀਤ ਸਿੰਘ ਬਾਦਲ ਗਿੱਦੜਬਾਹ ਹਲਕੇ ਦੇ ਪਿੰਡਾਂ ਵਿੱਚ ਗਏ ਤਾਂ ਉਹਨਾਂ ਦੇ ਪੁਰਾਣੇ ਸਾਥੀਆਂ ਨੇ ਉਹਨਾਂ ਦੇ ਨਾਲ ਪੁਰਾਣੀਆਂ ਤਸਵੀਰਾਂ ਦਿਖਾ ਕੇ ਵੀ ਉਸ ਸਮੇਂ ਨੂੰ ਚੇਤੇ ਕੀਤਾ ਜਦੋਂ ਗਿੱਦੜਬਾ ਵਿਖੇ ਇਲੈਕਟਰੋਨਿਕ ਹੈਲਥ ਪੁਆਇੰਟ ਅਤੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਉਸ ਸਮੇਂ ਦੇ ਰਾਜਪਾਲ ਰੋਡ ਰਿਗਜ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੇ ਕਰਵਾਇਆ ਸੀ