ਆਂਗਣਵਾੜੀ ਯੂਨੀਅਨ ਨੇ ਪੰਜਾਬ ਭਰ ਵਿੱਚ ਵੱਖ ਵੱਖ ਥਾਵਾਂ ਤੇ ਕੀਤੇ ਧਰਨੇ ਪ੍ਰਦਰਸ਼ਨ

BTTNEWS
0

 ਚੰਡੀਗੜ੍ਹ , 16 ਫਰਵਰੀ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਅੱਜ ਪੰਜਾਬ ਭਰ ਵਿੱਚ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਵੱਖ ਵੱਖ ਥਾਵਾਂ ਤੇ ਰੋਸ ਪ੍ਰਦਰਸ਼ਨ ਕੀਤੇ । ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਹਰੇਬਾਜੀ ਕੀਤੀ ਅਤੇ ਉੱਚ ਅਧਿਕਾਰੀਆਂ ਰਾਹੀਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂ ਮੰਗ ਪੱਤਰ ਭੇਜੇ ।

      ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ ਰਾਹੀਂ ਦਿੱਤੀ ਗਈ । 

ਆਂਗਣਵਾੜੀ ਯੂਨੀਅਨ ਨੇ ਪੰਜਾਬ ਭਰ ਵਿੱਚ ਵੱਖ ਵੱਖ ਥਾਵਾਂ ਤੇ ਕੀਤੇ ਧਰਨੇ ਪ੍ਰਦਰਸ਼ਨ


Post a Comment

0Comments

Post a Comment (0)