ਜਸਵੰਤ ਸਿੰਘ ਸੰਧੂ ਚੇਅਰਮੈਨ ਅਤੇ ਵਿਕਾਸ ਗਰਗ ਬਣੇ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ
ਸ੍ਰੀ ਮੁਕਤਸਰ ਸਾਹਿਬ, 25 ਫਰਵਰੀ (BTTNEWS)- ਸਥਾਨਕ ਗੁਰੂਹਰਸਹਾਏ ਰੋਡ ਸਥਿਤ ਪ੍ਰੀਤ ਰਾਈਸ ਮਿਲ ਵਿਖੇ ਸਮੂਹ ਸ਼ੈਲਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ ਜਿਸ ਵਿੱਚ ਅਹੁਦੇਦਾਰਾਂ ਸਮੇਤ ਮੈਂਬਰਾਂ ਦੀ ਚੋਣ ਸਰਵਸੰਮਤੀ ਨਾਲ ਕੀਤੀ ਗਈ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਸੀਡ ਕਾਰਪੋਰੇਸ਼ਨ ਪੰਜਾਬ ਦੇ ਵਾਈਸ ਪ੍ਰਧਾਨ ਜ਼ਸ਼ਨ ਬਰਾੜ ਲੱਖੇਵਾਲੀ, ਸੀਨੀਅਰ ਆਗੂ ਸਰਬਜੀਤ ਸਿੰਘ ਹੈਪੀ ਭੁੱਲਰ ਅਤੇ ਕੱਚਾ ਆੜਤੀਆ ਐਸੋਸੀਏਸ਼ਨ ਦੇ ਚੇਅਰਮੈਨ ਮੇਘ ਰਾਜ ਗਰਗ ਵਿਸ਼ੇਸ਼ ਤੌਰ ਤੇ ਪਹੁੰਚੇ।
ਮੀਟਿੰਗ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸਾਰਿਆਂ ਦੀ ਮੌਜੂਦਗੀ ਵਿੱਚ ਸ਼ੈਲਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦਾ ਐਲਾਨ ਕਰਦਿਆਂ ਪਾਰਟੀ ਦੇ ਸੀਨੀਅਰ ਅਹੁਦੇਦਾਰ ਜਸਵੰਤ ਸਿੰਘ ਸੰਧੂ ਨੂੰ ਚੇਅਰਮੈਨ ਅਤੇ ਵਿਕਾਸ ਗਰਗ ਨੂੰ ਪ੍ਰਧਾਨ ਨਿਯੁਕਤ ਕੀਤਾ।ਜਿਸ ਤੇ ਸਮੂਹ ਸ਼ੈਲਰ ਭਾਈਚਾਰੇ ਨੇ ਤਾੜੀਆਂ ਨਾਲ ਸਵਾਗਤ ਕੀਤਾ।ਇਸ ਤੋਂ ਇਲਾਵਾ ਸ਼ਨੀ ਆਹੂਜਾ, ਰਵੀ ਗਰਗ, ਵੀਰਪਾਲ ਬੁੱਗੀ, ਸੁਨੀਲ ਯਾਦਵ, ਸੋਨੂੰ ਸ਼ਰਮਾ, ਚਿਰਾਗ ਗਿਰਧਰ ਅਤੇ ਮੋਹਿਤ ਗੂੰਬਰ ਨੂੰ ਮੈਂਬਰ ਨਾਮਜ਼ਦ ਕੀਤਾ ਗਿਆ।ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸਾਰਿਆਂ ਨੂੰ ਇੱਕਜੁਟ ਰਹਿਣ ਦੀ ਅਪੀਲ ਕਰਦਿਆਂ ਵਿਸ਼ਵਾਸ ਦੁਆਇਆ ਕਿ ਉਹ ਉਨ੍ਹਾਂ ਦੇ ਮੋਢੇ ਨਾਲ ਮੋਢਾ ਲਗਾਕੇ ਖੜੇ ਹਨ। ਉਨ੍ਹਾਂ ਦੀ ਹਰ ਇੱਕ ਮੁਸ਼ਕਿਲ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਇਆ ਜਾਵੇਗਾ। ਇਸ ਦੌਰਾਨ ਨਵਨਿਯੁਕਤ ਚੇਅਰਮੈਨ ਜਸਵੰਤ ਸਿੰਘ ਸੰਧੂ ਅਤੇ ਪ੍ਰਧਾਨ ਵਿਕਾਸ ਗਰਗ ਨੇ ਭਰੋਸਾ ਦੁਆਇਆ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸਾਰੇ ਹੀ ਭਾਈਚਾਰੇ ਨੂੰ ਨਾਲ ਲੈ ਕੇ ਚੱਲਣਗੇ।ਇਸ ਮੌਕੇ ਬਲਦੇਵ ਅਰੋੜਾ, ਪੱਪੂ ਯਾਦਵ, ਰਾਜਿੰਦਰ ਗੁਪਤਾ, ਵਰਿੰਦਰ ਢਿੱਲੋਂ, ਤਰਸੇਮ ਸਿੰਘ, ਦੀਪਕ ਗਿਰਧਰ, ਵਿਪਨ ਵਾਟਸ, ਵਿਜੈ ਰੁਪਾਣਾ, ਇਕਬਾਲ ਸਿੰਘ ਵੜਿੰਗ, ਰਮਨ ਕੁਮਾਰ, ਕਪਿਲ ਅਹੂਜਾ, ਰਾਜ ਮਿਗਲਾਨੀ, ਰਾਜਿੰਦਰ ਕੁਮਾਰ ਆਦਿ ਹਾਜ਼ਰ ਸਨ।