ਇਸਤਰੀ ਅਕਾਲੀ ਦਲ ਵੱਲੋਂ ਮਹਿਲਾ ਦਿਵਸ ਮੌਕੇ ਬਠਿੰਡਾ ਵਿਖੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

BTTNEWS
0

 -ਮਾਮਲਾ ਗਰੀਬ ਲੋਕਾਂ ਨੂੰ ਵੱਧ ਆ ਰਹੇ ਬਿਜਲੀ ਦੇ ਬਿੱਲਾਂ , ਕੱਟੇ ਗਏ ਰਾਸ਼ਨ ਕਾਰਡਾਂ ਅਤੇ ਔਰਤਾਂ ਨੂੰ ਇਕ ਇਕ ਹਜ਼ਾਰ ਰੁਪਏ ਨਾ ਦੇਣ ਦਾ -

ਬਠਿੰਡਾ , 29 ਫਰਵਰੀ (ਸੁਖਪਾਲ ਸਿੰਘ ਢਿੱਲੋਂ)- ਕੌਮਾਂਤਰੀ ਇਸਤਰੀ ਦਿਵਸ ਮੌਕੇ 8 ਮਾਰਚ ਦਿਨ ਸ਼ੁਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਜਿਸ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਪੁੱਜਣਗੀਆਂ । 

 

ਇਸਤਰੀ ਦਿਵਸ ਮੌਕੇ ਇਸਤਰੀ ਅਕਾਲੀ ਦਲ ਬਠਿੰਡਾ ਵਿਖੇ ਕਰੇਗਾ ਰੋਸ ਪ੍ਰਦਰਸ਼ਨ

    ਉਪਰੋਕਤ ਜਾਣਕਾਰੀ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ । ਜਿਸ ਕਰਕੇ ਹਰ ਵਰਗ ਦੇ ਲੋਕ ਸਰਕਾਰ ਤੋਂ ਦੁੱਖੀ ਹਨ । 

      ਉਹਨਾਂ ਕਿਹਾ ਕਿ ਗਰੀਬ ਲੋਕਾਂ ਨੂੰ ਹਜ਼ਾਰਾਂ ਰੁਪਏ ਬਿਜਲੀ ਦੇ ਬਿੱਲ ਆ ਰਹੇ ਹਨ ਜਿੰਨਾ ਨੂੰ ਭਰਨ ਤੋਂ ਗਰੀਬ ਲੋਕ ਅਸਮਰੱਥ ਹਨ । ਉਹਨਾਂ ਕਿਹਾ ਕਿ ਆਖਿਆ ਤਾਂ ਇਹ ਸੀ ਕਿ ਗਰੀਬਾਂ ਨੂੰ ਬਿਜਲੀ ਦੇ ਬਿੱਲ ਨਹੀਂ ਆਉਣਗੇ ਤੇ ਜੀਰੋ ਬਿੱਲ ਆਵੇਗਾ । ਪਰ ਹੁਣ ਗਰੀਬਾਂ ਨੂੰ ਬਿਜਲੀ ਦੇ ਬਿੱਲ ਭੇਜੇ ਜਾ ਰਹੇ ਹਨ ਤੇ ਹਰ ਪਾਸੇ ਤਰਾਹੀ ਤਰਾਹੀ ਹੋ ਰਹੀ ਹੈ । ਇਸੇ ਤਰ੍ਹਾਂ ਲੱਖਾਂ ਗਰੀਬ ਲੋਕਾਂ ਦੇ ਆਟਾ ਦਾਲ ਸਕੀਮ ਵਾਲੇ ਰਾਸ਼ਨ ਕਾਰਡਾਂ ਨੂੰ ਕੱਟ ਦਿੱਤਾ ਗਿਆ ਸੀ । ਇਸਤਰੀ ਅਕਾਲੀ ਦਲ ਵੱਲੋਂ ਇਹ ਮੁੱਦਾ ਉਠਾਉਣ ਤੋਂ ਬਾਅਦ ਸਰਕਾਰ ਨੂੰ ਜਾਗ ਤਾਂ ਆਈ ਤੇ ਕੱਟੇ ਹੋਏ ਰਾਸ਼ਨ ਕਾਰਡਾਂ ਨੂੰ ਬਹਾਲ ਕਰਨ ਦਾ ਐਲਾਨ ਵੀ ਕਰ ਦਿੱਤਾ । ਪਰ ਅਜੇ ਤੱਕ ਗਰੀਬਾਂ ਨੂੰ ਆਟਾ ਦਾਲ ਨਹੀਂ ਦਿੱਤਾ ਗਿਆ । ਔਰਤਾਂ ਨੂੰ ਹਜ਼ਾਰ ਹਜ਼ਾਰ ਰੁਪਏ ਦੇਣ ਦਾ ਵਾਅਦਾ ਵੀ ਸਿਰੇ ਨਹੀਂ ਚੜ੍ਹਿਆ । ਸ਼ਗਨ ਸਕੀਮ ਦੇ ਪੈਸੇ ਨਹੀਂ ਆ ਰਹੇ । ਗਰੀਬ ਬੱਚਿਆਂ ਨੂੰ ਵਜ਼ੀਫਾ ਨਹੀਂ ਮਿਲ ਰਿਹਾ । ਉਹਨਾਂ ਕਿਹਾ ਕਿ ਸਾਰੀਆਂ ਲੋਕ ਭਲਾਈ ਸਕੀਮਾਂ ਸਰਕਾਰ ਨੇ ਬੰਦ ਕੀਤੀਆਂ ਹੋਈਆਂ ਹਨ । ਬਹੁਤ ਸਾਰੀਆਂ ਹੋਰ ਵੀ ਮੰਗਾਂ ਹਨ ਤੇ ਇਹਨਾਂ ਮੰਗਾਂ ਨੂੰ ਲੈ ਕੇ ਇਸਤਰੀ ਅਕਾਲੀ ਦਲ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ।

Post a Comment

0Comments

Post a Comment (0)