ਸੂਬਾ ਸਰਕਾਰ ਲੋਕ ਪੱਖੀ ਕੰਮਾਂ ਨੂੰ ਦੇ ਰਹੀ ਹੈ ਤਵੱਜੋਂ : MLA ਕਾਕਾ ਬਰਾੜ

BTTNEWS
0

 ਵਿਧਾਇਕ ਕਾਕਾ ਬਰਾੜ ਨੇ ਪਿੰਡ ਗੁਲਾਬੇਵਾਲਾ ਦੀ 40 ਸਾਲ ਪੁਰਾਣੀ ਸਮੱਸਿਆ ਦਾ ਕੀਤਾ ਹੱਲ

ਸ੍ਰੀ ਮੁਕਤਸਰ ਸਾਹਿਬ, 25 ਫਰਵਰੀ (BTTNEWS)- ਨਜ਼ਦੀਕੀ ਪਿੰਡ ਗੁਲਾਬੇਵਾਲਾ ਵਿਖੇ ਪੀਣ ਵਾਲੇ ਪਾਣੀ ਦੀ ਪਿਛਲੇ ਕਰੀਬ 40 ਸਾਲ ਤੋਂ ਲਟਕਦੀ ਆ ਰਹੀ ਸਮੱਸਿਆ ਦਾ ਹੱਲ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਜੀ ਦੀ ਗਤੀਸ਼ੀਲ ਅਗਵਾਈ ਹੇਠ ਜਲ ਸਪਲਾਈ ਸਕੀਮ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸਮੂਹ ਪਿੰਡ ਵਾਸੀਆਂ ਨੇ ਵਿਧਾਇਕ ਕਾਕਾ ਬਰਾੜ ਦਾ ਦਿਲੋਂ ਧੰਨਵਾਦ ਕੀਤਾ।

ਸੂਬਾ ਸਰਕਾਰ ਲੋਕ ਪੱਖੀ ਕੰਮਾਂ ਨੂੰ ਦੇ ਰਹੀ ਹੈ ਤਵੱਜੋਂ : MLA ਕਾਕਾ ਬਰਾੜ

ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਜਦੋਂ ਉਹ ਵਿਧਾਨ ਸਭਾ ਚੋਣਾਂ ਦੌਰਾਨ ਪਿੰਡ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ ਤਾਂ ਸਭ ਤੋਂ ਵੱਡੀ ਸਮੱਸਿਆ ਪੀਣ ਵਾਲੇ ਪਾਣੀ ਦੀ ਸੀ।ਪਿੰਡ ਵਾਸੀਆਂ ਨੇ ਦੱਸਿਆ ਸੀ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਇਹ ਪੀੜਾ ਹੰਢਾ ਰਹੇ ਹਨ ਕਿ ਪਿੰਡ ਵਿੱਚ ਪੀਣ ਵਾਲਾ ਪਾਣੀ ਨਹੀਂ ਪਹੁੰਚਦਾ।ਤਦ ਉਨ੍ਹਾਂ ਨੂੰ ਭਰੋਸਾ ਦੁਆਇਆ ਗਿਆ ਸੀ ਕਿ ਜਦੋਂ ਪਰਮਾਤਮਾ ਨੇ ਉਨ੍ਹਾਂ ਨੂੰ ਮੌਕਾ ਦਿੱਤਾ ਤਾਂ ਇਸ ਸਮੱਸਿਆ ਦਾ ਹੱਲ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ। ਉਹ ਮੌਕਾ ਅੱਜ ਆ ਗਿਆ।ਉਨ੍ਹਾਂ ਕਿਹਾ ਕਿ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਸਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਦੇ ਹਰ ਘਰ ਵਿੱਚ ਪਾਣੀ ਜਾਵੇਗਾ ਅਤੇ ਹਰ ਇੱਕ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕ ਪੱਖੀ ਕੰਮਾਂ ਨੂੰ ਪਹਿਲ ਦੇ ਰਹੀ ਹੈ ਅਤੇ ਲੋਕ ਮਸਲੇ ਜਲਦ ਤੋਂ ਜਲਦ ਹੱਲ ਕੀਤੇ ਜਾ ਰਹੇ ਹਨ। ਵਿਧਾਇਕ ਕਾਕਾ ਬਰਾੜ ਨੇ ਆਖਿਆ ਕਿ ਹੋਰ ਪਿੰਡ ਵਿੱਚ ਰਹਿੰਦੇ ਕੰਮ ਜਲਦ ਪੂਰੇ ਕੀਤੇ ਜਾਣਗੇ।ਇਸ ਦੌਰਾਨ ਪਿੰਡ ਵਾਸੀਆਂ ਨੂੰ ਵਿਧਾਇਕ ਕਾਕਾ ਬਰਾੜ ਦਾ ਧੰਨਵਾਦ ਕਰਦਿਆਂ ਆਖਿਆ ਕਿ ਅੱਜ ਉਨ੍ਹਾਂ ਦੀ ਬਹੁਤ ਵੱਡੀ ਮੰਗ ਪੂਰੀ ਹੋਈ ਹੈ ਜਿਸ ਨਾਲ ਹਰ ਘਰ ਵਿੱਚ ਜਲ ਪਹੁੰਚੇਗਾ।ਉਨ੍ਹਾਂ ਵਿਸ਼ਵਾਸ ਦੁਆਇਆ ਕਿ ਉਹ ਉਨ੍ਹਾਂ ਦੇ ਮੋਢੇ ਨਾਲ ਮੋਢਾ ਲਗਾਕੇ ਖੜਨਗੇ। ਇਸ ਮੌਕੇ ਤੇਜਿੰਦਰਪਾਲ ਸਿੰਘ ਬਰਾੜ, ਗੁਰਮੀਤ ਸਿੰਘ ਸੈਕਟਰੀ, ਅਰਵਿੰਦਰ ਸਿੰਘ ਬਰਾੜ, ਗੁਰਪ੍ਰੀਤ ਸਿੰਘ ਬਰਾੜ, ਮੰਗਲ ਸਿੰਘ, ਲਛਮਣ ਸਿੰਘ, ਗੁਰਦੀਪ ਸਿੰਘ, ਜੀਤ ਸਿੰਘ, ਪ੍ਰਗਟ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਜਗਸੀਰ ਸਿੰਘ, ਸੇਵਕ ਸਿੰਘ, ਬਸੰਤ ਸਿੰਘ, ਗਗਨ ਗਿੱਲ, ਜਗਦੀਪ ਗਿੱਲ, ਰਵੀ ਗੋਇਲ ਐਸਡੀਓ, ਐਕਸੀਅਨ ਜ਼ਸਵਿੰਦਰ ਸਿੰਘ, ਠੇਕੇਦਾਰ ਸਾਗਰ ਛਾਬੜਾ ਆਦਿ ਹਾਜ਼ਰ ਸਨ।

Post a Comment

0Comments

Post a Comment (0)