ਬਰਨਾਲਾ 22 ਫਰਵਰੀ (BTTNEWS)- ਪੰਜਾਬ ਪੱਧਰ ਤੇ ਚੱਲ ਰਹੀ ਕਲਮ ਛੋੜ ਹੜਤਾਲ ਤਹਿਤ ਜ਼ਿਲ੍ਹਾ ਸਿੱਖਿਆ ਦਫ਼ਤਰ ਸਮੱਗਰਾ ਸਿੱਖਿਆ ਦੇ ਕਰਮਚਾਰੀਆਂ ਵੱਲੋਂ ਸਰਕਾਰ ਦੁਆਰਾ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਦੂਜੇ ਦਿਨ ਵੀ ਕਲਮ ਛੋੜ ਹੜਤਾਲ ਜਾਰੀ ਰੱਖੀ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ।ਆਗੂਆ ਨੇ ਦੱਸਿਆ ਕਿ ਦਫਤਰੀ ਮੁਲਾਜ਼ਮਾਂ ਦੀ ਤਕਰੀਬਨ 5000 ਰੁਪਏ ਮਹੀਨਾ ਤਨਖਾਹ ਅਤੇ ਡੀ ਐਸ ਈ ਟੀ ਰਮਸਾ ਦੀ ਸੈਲਰੀ 17805 ਹਰ ਮਹੀਨੇ ਕਟੋਤੀ ਕੀਤੀ ਜਾ ਰਹੀ ਹੈ ਜੋ ਕਿ ਬਾਰ ਬਾਰ ਮੰਤਰੀਆ ਵੱਲੋਂ ਵਾਅਦੇ ਕਰਨ ਦੇ ਬਾਵਜੂਦ ਪੂਰੀ ਨਹੀ ਹੋਈ। ਇਸ ਦੇ ਨਾਲ ਹੀ ਮਿਡ ਡੇ ਮੀਲ ਦਫਤਰੀ ਕਰਮਚਾਰੀਆ ਦੀ ਸਾਲ 2019 ਤੋਂ ਤਨਖਾਹ ਵਿਚ ਕੀਤਾ ਜਾਣ ਵਾਲਾ ਵਾਧਾ ਰੋਕਿਆ ਹੋਇਆ ਹੈ। ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਪੰਜਾਬ ਅਤੇ ਕੈਬਿਨਟ ਸਬ ਕਮੇਟੀ ਦੀ ਮੰਨਜ਼ੂਰੀ ਮਿਲਣ ਤੇ ਵੀ ਕਰਮਚਾਰੀਆ ਦੇ ਮਸਲੇ ਹੱਲ ਨਹੀ ਕੀਤੇ ਜਾ ਰਹੇ ਇਸ ਕਰਕੇ ਸਮੁੱਚੇ ਦਫਤਰੀ ਮੁਲਾਜ਼ਮਾਂ ਵਿਚ ਰੋਸ ਹੈ। ਆਗੂਆ ਨੇ ਕਿਹਾ ਕਿ ਜੇਕਰ ਸਰਕਾਰ ਤੇ ਵਿਭਾਗ ਨੇ ਮੰਗਾਂ ਵੱਲ ਨਾ ਧਿਆਨ ਦਿੱਤਾ ਤਾਂ ਮੁਲਾਜ਼ਮ ਹੋਰ ਤਿੱਖੇ ਐਕਸ਼ਨ ਮੰਤਰੀਆ ਦੇ ਘਰਾਂ ਦਾ ਘਿਰਾੳ ਅਤੇ ਕਮਲ ਛੋੜ ਨੂੰ ਅੱਗੇ ਵਧਾਉਣ ਨੂੰ ਮਜ਼ਬੂਰ ਹੋਣਗੇ। ਇਸ ਮੌਕੇ ਸੂਬਾ ਪ੍ਰਧਾਨ ਕੁਲਦੀਪ ਸਿੰਘ, ਜਿਲ੍ਹਾ ਪ੍ਰਧਾਨ ਵੀਨਾ ਰਾਣੀ, ਸਕੱਤਰ ਜਸਵੀਰ ਸਿੰਘ, ਡੀਐਸਈਟੀ ਭੁਪਿੰਦਰ ਸਿੰਘ, ਕੈਸ਼ੀਅਰ ਭੁਪਿੰਦਰ ਕੁਮਾਰ, ਰੀਤੂ ਬਾਲਾ, ਕਿਰਤੀ, ਅਨੀ ਮਿੱਤਲ, ਡਾਕਟਰ ਸੰਜੇ ਕੁਮਾਰ, ਅਤੇ ਬਾਕੀ ਸਟਾਫ ਹੜਤਾਲ ਤੇ ਰਿਹਾ।