- ਹਰਗੋਬਿੰਦ ਕੌਰ ਦੀ ਹਾਜ਼ਰੀ ਵਿੱਚ 20 ਪਰਿਵਾਰ ਭਾਰਤੀ ਜਨਤਾ ਪਾਰਟੀ 'ਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿੱਚ ਹੋਏ ਸ਼ਾਮਲ -
ਬਟਾਲਾ/ਗੁਰਦਾਸਪੁਰ , 27 ਫਰਵਰੀ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਅੱਜ ਬਟਾਲਾ ਵਿਖੇ ਭਰਵੀਂ ਮੀਟਿੰਗ ਕੀਤੀ ਗਈ । ਜਿਸ ਦੌਰਾਨ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ । ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਦਿਹਾਤੀ ਰਮਨਦੀਪ ਸਿੰਘ ਸੰਧੂ , ਜ਼ਿਲਾ ਸ਼ਹਿਰੀ ਪ੍ਰਧਾਨ ਸੁਰਿੰਦਰ ਕੁਮਾਰ ਛਿੰਦੀ ਤੇ ਹਲਕਾ ਇੰਚਾਰਜ ਨਰੇਸ਼ ਮਹਾਜਨ ਸ਼ਾਮਲ ਹੋਏ । ਇਸ ਮੌਕੇ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਮੂਲੀਅਤ ਕੀਤੀ ।
ਇਸ ਮੀਟਿੰਗ ਵਿੱਚ ਹਰਗੋਬਿੰਦ ਕੌਰ ਨੇ ਸਰਬਸੰਮਤੀ ਨਾਲ ਗੀਤਾ ਸ਼ਰਮਾ ਨੂੰ ਇਸਤਰੀ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ।
ਇਸ ਇਕੱਠ ਵਿੱਚ 20 ਪਰਿਵਾਰ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ । ਇਹਨਾਂ ਪਰਿਵਾਰਾਂ ਦਾ ਹਰਗੋਬਿੰਦ ਕੌਰ ਅਤੇ ਹੋਰ ਆਗੂਆਂ ਨੇ ਸਵਾਗਤ ਕੀਤਾ ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਗੋਬਿੰਦ ਕੌਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਜਿਕਰ ਕੀਤਾ ਅਤੇ ਇਸ ਸਰਕਾਰ ਨੂੰ ਨਿਕੰਮੀ ਅਤੇ ਫੇਲ ਸਰਕਾਰ ਕਰਾਰ ਦਿੱਤਾ । ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਭਾਗ ਸਮੇਂ ਹੋਏ ਕੰਮਾਂ ਅਤੇ ਚਲਾਈਆਂ ਗਈਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ । ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉ , ਕਿਉਂਕਿ ਸ਼੍ਰੋਮਣੀ ਅਕਾਲੀ ਦਲ ਸਾਰੇ ਵਰਗਾਂ ਦੇ ਭਲੇ ਲਈ ਕੰਮ ਕਰਦਾ ਹੈ ।
ਇਸ ਮੌਕੇ ਗੀਤਾ ਬਡਵਾਲ , ਪੂਜਾ ਚੋਪੜਾ , ਸੀਮੀ , ਨੇਹਾ ਮਹਾਜਨ , ਰੇਖਾ ਰਾਜਪੂਤ , ਸਿਮਰਨ , ਰਣਵੀਰ ਦੇਵਤਾ ਅਤੇ ਦਰਸ਼ਨਾਂ ਰਾਣੀ ਆਦਿ ਮੌਜੂਦ ਸਨ ।
ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਹਰਗੋਬਿੰਦ ਕੌਰ ਨੂੰ ਸਨਮਾਨਿਤ ਕੀਤਾ ਗਿਆ ।