ਜੀਰਾ , 26 ਫਰਵਰੀ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਅੱਜ ਜੀਰਾ ਨੇੜਲੇ ਪਿੰਡ ਮਨਸੂਰ ਦੇਵਾ ਵਿਖੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਗੁਰਜੰਟ ਸਿੰਘ ਦੇ ਘਰ ਗਏ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਇਸ ਮੌਕੇ ਹਰਗੋਬਿੰਦ ਕੌਰ ਨੇ ਕਿਹਾ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਕਿਸਾਨਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ ਤੇ ਰਸਤਿਆਂ ਵਿੱਚ ਸੜਕੀ ਹਾਦਸੇ ਵਾਪਰ ਰਹੇ ਹਨ । ਉਹਨਾਂ ਕਿਹਾ ਕਿ ਨਿਹੱਥੇ ਕਿਸਾਨਾਂ ਤੇ ਬੰਬ ਸੁੱਟੇ ਜਾ ਰਹੇ ਹਨ ਤੇ ਗੋਲੀਆਂ ਚਲਾਈਆਂ ਜਾਂ ਰਹੀਆਂ ਹਨ ਜੋ ਬੇਹੱਦ ਮਾੜੀ ਗੱਲ ਹੈ । ਉਹਨਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਮੰਨੇ ।
ਹਰਗੋਬਿੰਦ ਕੌਰ ਨੇ ਕਿਸਾਨ ਗੁਰਜੰਟ ਸਿੰਘ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
February 26, 2024
0