ਬਠਿੰਡਾ , 11 ਫਰਵਰੀ (ਨਵਦੀਪ ਕੌਰ ਢਿੱਲੋਂ)- ਮਾਲਵਾ ਹੈਰੀਟੇਜ ਅਤੇ ਸੱਭਿਆਚਾਰ ਫਾਊਂਡੇਸ਼ਨ ਬਠਿੰਡਾ ਵੱਲੋਂ 17ਵਾਂ ਵਿਰਾਸਤ ਮੇਲਾ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਰਵਾਇਆ ਗਿਆ । ਇਸ ਮੇਲੇ ਵਿੱਚ ਵਿੱਚ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੂੰ ਫਾਊਂਡੇਸ਼ਨ ਦੇ ਪ੍ਰਧਾਨ ਹਰਵਿੰਦਰ ਸਿੰਘ ਖਾਲਸਾ ਅਤੇ ਉਹਨਾਂ ਦੀ ਟੀਮ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ।