ਸ੍ਰੀ ਮੁਕਤਸਰ ਸਾਹਿਬ , 9 ਫਰਵਰੀ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਸ੍ਰੀ ਮੁਕਤਸਰ ਸਾਹਿਬ ਵਿਖੇ 19 ਫਰਵਰੀ ਨੂੰ ਆ ਰਹੀ ਹੈ । ਇਸ ਯਾਤਰਾ ਨੂੰ ਸਫਲ ਬਣਾਉਣ ਲਈ ਅੱਜ ਅਕਾਲੀ ਆਗੂਆਂ ਨੇ ਇਕ ਮੀਟਿੰਗ ਕੀਤੀ ਤੇ ਵਿਚਾਰ ਵਟਾਂਦਰਾ ਕੀਤਾ । ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ , ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ , ਅਕਾਲੀ ਆਗੂ ਗੁਰਦੀਪ ਸਿੰਘ ਮੜਮੱਲੂ , ਪੂਰਨ ਸਿੰਘ ਲੰਡੇ ਰੋਡੇ , ਬਿੰਦਰ ਗੋਨੇਆਣਾ ਅਤੇ ਹੋਰ ਮੌਜੂਦ ਸਨ ।
ਪੰਜਾਬ ਬਚਾਓ ਯਾਤਰਾ ਨੂੰ ਸਫਲ ਬਣਾਉਣ ਲਈ ਮੀਟਿੰਗ ਕੀਤੀ
February 09, 2024
0