- ਕਿਸਾਨੀ ਸੰਘਰਸ਼ ਵਿੱਚ ਜਾਨ ਗੁਵਾ ਚੁੱਕੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ -
ਬੱਲੋ /ਬਠਿੰਡਾ , 23 ਫਰਵਰੀ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਅੱਜ ਦੁਪਹਿਰ ਵੇਲੇ ਜ਼ਿਲਾ ਬਠਿੰਡਾ ਦੇ ਪਿੰਡ ਬੱਲੋ ਵਿਖੇ ਪਹੁੰਚੇ ।
ਜਿਥੇ ਉਹ ਕਿਸਾਨੀ ਸੰਘਰਸ਼ ਵਿੱਚ ਆਪਣੀ ਜਾਨ ਗੁਵਾ ਚੁੱਕੇ 21 ਸਾਲਾਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਘਰ ਗਏ ਅਤੇ ਉਸ ਦੇ ਪਿਤਾ ਚਰਨਜੀਤ ਸਿੰਘ , ਮਾਤਾ ਸੁਰਜੀਤ ਕੌਰ ਅਤੇ ਭੈਣਾਂ ਨਾਲ ਹਮਦਰਦੀ ਪ੍ਰਗਟਾਈ । ਇਸ ਮੌਕੇ ਹਰਗੋਬਿੰਦ ਕੌਰ ਨੇ ਕੇਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ । ਉਹਨਾਂ ਕਿਹਾ ਕਿ ਦੇਸ਼ ਦੇ ਅੰਨ ਦਾਤਾ ਰੁਲ ਰਹੇ ਹਨ ਤੇ ਸਰਕਾਰ ਕੋਲੋ ਮੰਗਾਂ ਮਨਵਾਉਣ ਲਈ ਮਰ ਰਹੇ ਹਨ ਜੋ ਬੇਹੱਦ ਮਾੜੀ ਗੱਲ ਹੈ । ਸਰਕਾਰ ਕਿਸਾਨਾਂ ਦੀ ਗੱਲ ਸੁਣੇ । ਉਹਨਾਂ ਮੰਗ ਕੀਤੀ ਹੈ ਸ਼ੁਭਕਰਨ ਸਿੰਘ ਦੇ ਗੋਲੀ ਮਾਰਨ ਵਾਲੇ ਪੁਲਿਸ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ।
ਇਸੇ ਦੌਰਾਨ ਹੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਉਥੇ ਪੁੱਜੇ ਅਤੇ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਦੁੱਖ਼ ਪ੍ਰਗਟ ਕੀਤਾ ।