ਪਿੰਡ ਪਥਰਾਲਾ , ਕੁੱਟੀ ਅਤੇ ਰਾਏ ਕੇ ਕਲਾਂ ਵਿਖੇ ਇਸਤਰੀ ਅਕਾਲੀ ਦਲ ਦੀਆਂ ਮੀਟਿੰਗਾਂ ਹੋਈਆਂ
ਬਠਿੰਡਾ , 21 ਫਰਵਰੀ (ਸੁਖਪਾਲ ਸਿੰਘ ਢਿੱਲੋਂ)- ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ । ਇਸੇ ਲੜੀ ਤਹਿਤ ਵਿਧਾਨ ਸਭਾ ਹਲਕੇ ਬਠਿੰਡਾ ਦਿਹਾਤੀ ਅਧੀਨ ਆਉਂਦੇ ਪਿੰਡਾਂ ਪਿੰਡ ਪਥਰਾਲਾ , ਕੁੱਟੀ ਅਤੇ ਰਾਏ ਕੇ ਕਲਾਂ ਵਿਖੇ ਇਸਤਰੀ ਅਕਾਲੀ ਦਲ ਦੀਆਂ ਮੀਟਿੰਗਾਂ ਹੋਈਆਂ । ਇਹਨਾਂ ਮੀਟਿੰਗਾਂ ਵਿੱਚ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ । ਇਹਨਾਂ ਮੀਟਿੰਗਾਂ ਵਿੱਚ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ।
ਵੱਖ ਵੱਖ ਥਾਵਾਂ ਤੇ ਸਬੋਧਨ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਸਾਲ 2022 ਵਿੱਚ ਤੁਸੀ ਗਲਤੀ ਕਰਕੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਭਗਵੰਤ ਮਾਨ ਦੀ ਸਰਕਾਰ ਬਣਾ ਲਈ । ਜਿਸ ਦਾ ਖਮਿਆਜ਼ਾ ਹੁਣ ਸਾਰੇ ਪੰਜਾਬ ਦੇ ਲੋਕ ਭੁਗਤ ਰਹੇ ਹਨ । ਕਿਉਂਕਿ ਉਹਨਾਂ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਤੇ ਦੋ ਸਾਲ ਲੰਘ ਗਏ ਹਨ । ਅੱਜ ਗਰੀਬ ਲੋਕਾਂ ਨੂੰ ਵੀ ਹਜ਼ਾਰਾਂ ਰੁਪਏ ਬਿਜਲੀ ਦੇ ਬਿੱਲ ਆ ਰਹੇ ਹਨ । ਲੱਖਾਂ ਆਟਾ ਦਾਲ ਸਕੀਮ ਵਾਲੇ ਕਾਰਡ ਕੱਟ ਦਿੱਤੇ ਗਏ ਹਨ । ਬੁਢਾਪਾ ਪੈਨਸ਼ਨਾਂ ਅਨੇਕਾਂ ਲਾਭਪਾਤਰੀਆਂ ਨੂੰ ਨਹੀਂ ਮਿਲ ਰਹੀਆਂ । ਸ਼ਗਨ ਸਕੀਮ ਦੇ ਪੈਸੇ ਲੈਣ ਲਈ ਲੋਕ ਦਫ਼ਤਰਾਂ ਦੇ ਚੱਕਰ ਕੱਢ ਰਹੇ ਹਨ ।
ਹਰਗੋਬਿੰਦ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕੋ ਇਕ ਖੇਤਰੀ ਪਾਰਟੀ ਹੈ ਜੋ ਹਰ ਵਰਗ ਦੇ ਲੋਕਾਂ ਨੂੰ ਲਾਭ ਦੇਣ ਲਈ ਵੱਖ ਵੱਖ ਤਰ੍ਹਾਂ ਦੀਆਂ ਸਕੀਮਾਂ ਚਲਾਉਂਦੀ ਹੈ । ਜਦੋਂ ਕਿ ਆਮ ਆਦਮੀ ਪਾਰਟੀ , ਕਾਂਗਰਸ ਅਤੇ ਹੋਰ ਸਿਆਸੀ ਪਾਰਟੀਆਂ ਤਾਂ ਲੋਕਾਂ ਨੂੰ ਗੁੰਮਰਾਹ ਹੀ ਕਰਦੀਆਂ ਹਨ । ਇਸ ਕਰਕੇ ਇਹਨਾਂ ਦੀਆਂ ਚਾਲਾਂ ਤੋਂ ਬਚਿਆ ਜਾਵੇ ਅਤੇ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾ ਕੇ ਤਕੜਾ ਕਰੋ ਤਾਂ ਕਿ ਸਾਲ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ ।
ਇਹਨਾਂ ਮੀਟਿੰਗਾਂ ਵਿੱਚ ਬੀਬੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਖੜਨਗੀਆਂ ।
ਇਸ ਮੌਕੇ ਸਰਕਲ ਪ੍ਰਧਾਨ ਸਤਵਿੰਦਰ ਕੌਰ, ਮਨਦੀਪ ਕੌਰ, ਗੁਰਜੋਤ ਕੌਰ , ਪਥਰਾਲਾ ਪਿੰਡ ਦੀ ਪ੍ਰਧਾਨ ਕੁਲਦੀਪ ਕੌਰ , ਜਸਪਾਲ ਕੌਰ , ਅਮਨਪ੍ਰੀਤ ਕੌਰ, ਰਜਨੀ , ਕੁੱਟੀ ਪਿੰਡ ਦੀ ਪ੍ਰਧਾਨ ਚਰਨਜੀਤ ਕੌਰ , ਕੁਲਵੰਤ ਕੌਰ ਅਤੇ ਰਾਏਕੇ ਕਲਾਂ ਦੀ ਪ੍ਰਧਾਨ ਭੁਪਿੰਦਰ ਕੌਰ ਆਦਿ ਮੌਜੂਦ ਸਨ ।