ਸ੍ਰੀ ਮੁਕਤਸਰ ਸਾਹਿਬ , 23 ਮਾਰਚ (ਸੁਖਪਾਲ ਸਿੰਘ ਢਿੱਲੋਂ)- ਔਰਤ ਤੇ ਬਾਲ ਭਲਾਈ ਸੰਸਥਾ ਪੰਜਾਬ ਵੱਲੋਂ ਅੱਜ ਸੰਸਥਾਂ ਦੇ ਚੇਅਰਪਰਸਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ।
ਇਸ ਮੌਕੇ ਬੋਲਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੇ ਜਿਸ ਚੰਗੇ ਸਮਾਜ ਦੀ ਸਿਰਜਣਾ ਕਰਨ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ ਸਾਨੂੰ ਵੀ ਉਹਨਾਂ ਰਾਹਾਂ ਤੇ ਤੁਰਨ ਦੀ ਲੋੜ ਹੈ ।
ਇਸ ਮੌਕੇ ਸ਼ਿੰਦਰਪਾਲ ਕੌਰ ਥਾਂਦੇਵਾਲਾ , ਨਵਦੀਪ ਕੌਰ ਢਿੱਲੋਂ , ਸੁਖਵਿੰਦਰ ਕੌਰ ਸੰਗੂਧੌਣ , ਅੰਮ੍ਰਿਤਪਾਲ ਕੌਰ ਥਾਂਦੇਵਾਲਾ ਅਤੇ ਸਰਬਜੀਤ ਕੌਰ ਆਦਿ ਮੌਜੂਦ ਸਨ ।