-ਸਰਬਸੰਮਤੀ ਨਾਲ ਸ਼ਰਨਜੀਤ ਕੌਰ ਨੂੰ ਬਣਾਇਆ ਗਿਆ ਬਲਾਕ ਪ੍ਰਧਾਨ -
ਫਰੀਦਕੋਟ , 2 ਮਾਰਚ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਫਰੀਦਕੋਟ ਦੀ ਮੀਟਿੰਗ ਅੱਜ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਗੁਰਮੀਤ ਕੌਰ ਦਬੜੀਖਾਨਾ ਦੀ ਪ੍ਰਧਾਨਗੀ ਹੇਠ ਹੋਈ । ਜਿਸ ਦੌਰਾਨ ਯੂਨੀਅਨ ਦੀ ਸੂਬਾ ਦਫ਼ਤਰ ਸਕੱਤਰ ਸ਼ਿੰਦਰਪਾਲ ਕੌਰ ਥਾਂਦੇਵਾਲਾ ਵਿਸ਼ੇਸ਼ ਤੌਰ ਤੇ ਪਹੁੰਚੀ ।
ਮੀਟਿੰਗ ਦੌਰਾਨ ਸਰਬਸੰਮਤੀ ਨਾਲ ਬਲਾਕ ਫਰੀਦਕੋਟ ਦੀ ਚੋਣ ਕਰਵਾ ਕੇ ਸ਼ਰਨਜੀਤ ਕੌਰ ਨੂੰ ਬਲਾਕ ਪ੍ਰਧਾਨ ਬਣਾਇਆ ਗਿਆ । ਜਦੋਂ ਕਿ ਸਰਬਜੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ , ਰਾਜਵਿੰਦਰ ਕੌਰ ਨੂੰ ਮੀਤ ਪ੍ਰਧਾਨ , ਹਰਜੀਤ ਕੌਰ ਨੂੰ ਜਨਰਲ ਸਕੱਤਰ , ਸ਼ਾਂਤੀ ਦੇਵੀ ਨੂੰ ਸਹਾਇਕ ਸਕੱਤਰ , ਡਿੰਪਲ ਨੂੰ ਕੈਸ਼ੀਅਰ , ਬਿੰਦਰ ਕੌਰ ਤੇ ਸੁਖਵੀਰ ਕੌਰ ਨੂੰ ਸਹਾਇਕ ਖਜਾਨਚੀ ਬਣਾਇਆ ਗਿਆ । ਨਵਲੀਨ ਕੌਰ ਨੂੰ ਪ੍ਰਚਾਰ ਸਕੱਤਰ ਅਤੇ ਕਮਲਪ੍ਰੀਤ ਕੌਰ ਨੂੰ ਪ੍ਰੈਸ ਸਕੱਤਰ ਨਿਯੁਕਤ ਕੀਤਾ ਗਿਆ । ਖੁਸ਼ਪਾਲ ਕੌਰ , ਬਲਦੇਵ ਕੌਰ , ਰਾਜਵੀਰ ਕੌਰ , ਅਮਨਦੀਪ ਕੌਰ ਅਤੇ ਪਰਮਜੀਤ ਕੌਰ ਨੂੰ ਮੈਂਬਰ ਬਣਾਇਆ ਗਿਆ ।
ਇਸ ਮੌਕੇ ਯੂਨੀਅਨ ਦੀਆਂ ਆਗੂਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਨਿੰਦਾ ਕਰਦਿਆਂ ਕਿਹਾ ਕਿ 5 ਮਾਰਚ ਨੂੰ ਯੂਨੀਅਨ ਵੱਲੋਂ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾ ਰਿਹਾ ਹੈ ਤੇ ਜ਼ਿਲਾ ਫਰੀਦਕੋਟ ਵਿਚੋਂ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ । ਉਹਨਾਂ ਕਿਹਾ ਕਿ ਉਹ ਜਥੇਬੰਦੀ ਦੇ ਹਰ ਸੰਘਰਸ਼ ਵਿੱਚ ਡਟ ਕੇ ਖੜਨਗੀਆਂ ।