ਸ੍ਰੀ ਮੁਕਤਸਰ ਸਾਹਿਬ , 14 ਮਾਰਚ (ਸੁਖਪਾਲ ਸਿੰਘ ਢਿੱਲੋਂ)- ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅੱਜ ਪਿੰਡ ਚੱਕ ਕਾਲਾ ਸਿੰਘ ਵਾਲਾ ਵਿਖੇ ਆਂਗਣਵਾੜੀ ਸੈਂਟਰ ਵਿੱਚ ਸੈਂਟਰ ਦੀ ਇੰਚਾਰਜ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਗੋਦ ਭਰਾਈ ਸਮਾਗਮ ਕਰਵਾਇਆ ਗਿਆ । ਜਿਸ ਦੌਰਾਨ ਗਰਭਵਤੀ ਔਰਤਾਂ ਨੂੰ ਖਾਣ ਪੀਣ ਲਈ ਫ਼ਲ ਅਤੇ ਹੋਰ ਸਮਾਨ ਦਿੱਤਾ ਗਿਆ। ਇਸ ਸਮੇਂ ਔਰਤਾਂ ਨੂੰ ਸਿਹਤ ਦੀ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਚੰਗਾ ਖਾਣਾ ਖਾਣ ਲਈ ਜਾਗਰੂਕ ਕੀਤਾ ਗਿਆ । ਇਸ ਸਮੇਂ ਆਂਗਣਵਾੜੀ ਵਰਕਰ ਸਰਬਜੀਤ ਕੌਰ ਚੱਕ ਕਾਲਾ ਸਿੰਘ ਵਾਲਾ ਤੇ ਹੈਲਪਰਾਂ ਛਿੰਦਰ ਕੌਰ ਅਤੇ ਕੋਰ ਜੀਤ ਕੌਰ ਆਦਿ ਮੌਜੂਦ ਸਨ ।
ਸਮਾਜਿਕ ਸੁਰੱਖਿਆ ਇਸਤਰੀ 'ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਗੋਦ ਭਰਾਈ ਸਮਾਗਮ ਕਰਵਾਇਆ ਗਿਆ
March 14, 2024
0