ਸ੍ਰੀ ਮੁਕਤਸਰ ਸਾਹਿਬ, 16 ਮਾਰਚ (BTTNEWS)- ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾ ਅਧੀਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਦੀ ਅਗਵਾਈ ’ਚ ਪਿੰਡ ਸੰਗੂਧੌਣ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਅਕਾਲੀ ਆਗੂ ਕੰਵਰਜੀਤ ਸਿੰਘ ਭੋਲਾ ਨੇ ਅਕਾਲੀ ਦਲ ਦਾ ਸਾਥ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ।
ਇਸ ਮੌਕੇ ਪ੍ਰਧਾਨ ਰਾਜਾ ਵੜਿੰਗ ਨੇ ਕੰਵਰਜੀਤ ਸਿੰਘ ਭੋਲਾ ਦਾ ਪਾਰਟੀ ’ਚ ਸ਼ਾਮਿਲ ਹੋਣ ’ਤੇ ਸਵਾਗਤ ਕੀਤਾ ਤੇ ਜੀ ਆਇਆ ਆਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ’ਚ ਹਰੇਕ ਵਰਕਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਹੈ। ਇਸ ਮੌਕੇ ਕੰਵਰਜੀਤ ਸਿੰਘ ਭੋਲਾ ਨੇ ਪ੍ਰਧਾਨ ਰਾਜਾ ਵੜਿੰਗ ਨੂੰ ਵਿਸ਼ਵਾਸ਼ ਦੁਆਇਆ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਤਨ ਮਨ ਨਾਲ ਸੇਵਾ ਕਰਨਗੇ। ਇਸ ਮੌਕੇ ਨਵਦੀਪ ਕੌਰ ਕਾਨਿਆਂ ਵਾਲੀ ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ, ਗੁਰਬੀਰ ਸਿੰਘ ਕਾਕੂ ਸੀਰਵਾਲੀ, ਰਵੀ ਮੋਰੀਆ, ਜਸਵਿੰਦਰ ਸਿੰਘ ਮਿੰਟੂ ਕੰਗ, ਗੁਰਪ੍ਰੀਤ ਸਿੰਘ ਬਰਾੜ ਪੀਏ ਟੂ ਰਾਜਾ ਵੜਿੰਗ, ਗੁਰਪ੍ਰੀਤ ਸਿੰਘ ਲੁਬਾਣਿਆ ਵਾਲੀ ਬਲਾਕ ਪ੍ਰਧਾਨ, ਜਸਪ੍ਰੀਤ ਸਿੰਘ ਬਰਾੜ, ਮਨਿੰਦਰ ਚੋਪੜਾ, ਗੁਰਿੰਦਰ ਸਿੰਘ ਸੰਧੂ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਸ਼ਾਮਿਲ ਸਨ।