ਇਸਤਰੀ ਅਕਾਲੀ ਦਲ ਵੱਲੋਂ ਕਪੂਰਥਲਾ ਵਿਖੇ ਵੱਖ ਵੱਖ ਥਾਵਾਂ 'ਤੇ ਕੀਤੀਆਂ ਗਈਆਂ ਨੁੱਕੜ ਮੀਟਿੰਗਾਂ

BTTNEWS
0

 - ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਵਿਸ਼ੇਸ਼ ਤੌਰ ਤੇ ਕੀਤੀ ਸ਼ਮੂਲੀਅਤ , ਕੀਤਾ ਗਿਆ ਸਨਮਾਨਿਤ -

ਕਪੂਰਥਲਾ , 26 ਮਾਰਚ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਅੱਜ ਕਪੂਰਥਲਾ ਵਿਖੇ ਵੱਖ ਵੱਖ ਥਾਵਾਂ ਤੇ ਔਰਤਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ । ਜਿਸ ਦੌਰਾਨ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ । 

   

ਇਸਤਰੀ ਅਕਾਲੀ ਦਲ ਵੱਲੋਂ ਕਪੂਰਥਲਾ ਵਿਖੇ ਵੱਖ ਵੱਖ ਥਾਵਾਂ 'ਤੇ ਕੀਤੀਆਂ ਗਈਆਂ ਨੁੱਕੜ ਮੀਟਿੰਗਾਂ

    ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਵਿੱਚ 5 ਥਾਵਾਂ ਤੇ ਇਸਤਰੀ ਅਕਾਲੀ ਦਲ ਦੀਆਂ ਮੀਟਿੰਗਾਂ ਹੋਈਆਂ ਤੇ ਵੱਡੀ ਗਿਣਤੀ ਵਿੱਚ ਇਹਨਾਂ ਮੀਟਿੰਗਾਂ ਵਿੱਚ ਬੀਬੀਆਂ ਨੇ ਸ਼ਮੂਲੀਅਤ ਕੀਤੀ । ਔਰਤ ਆਗੂਆਂ ਨੇ ਹਰਗੋਬਿੰਦ ਕੌਰ ਦਾ ਸ਼ਾਨਦਾਰ ਸਵਾਗਤ ਕੀਤਾ ਤੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ । 

         ਵੱਖ ਵੱਖ ਥਾਵਾਂ ਤੇ ਬੋਲਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਬੇਹੱਦ ਤੰਗ ਪ੍ਰੇਸ਼ਾਨ ਆ ਚੁੱਕੇ ਹਨ ਅਤੇ ਹੁਣ ਉਕਤ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ । ਜਿਸ ਕਰਕੇ ਵੱਡੀ ਗਿਣਤੀ ਵਿੱਚ ਲੋਕ ਖਾਸ ਕਰਕੇ ਔਰਤਾਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੀਆਂ ਹਨ ।

       ਉਹਨਾਂ ਕਿਹਾ ਕਿ ਲੋਕ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣਗੇ ਅਤੇ ਵੋਟਰਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਮੂੰਹ ਨਹੀਂ ਲਾਉਣਾ । ਕਿਉਂਕਿ ਉਹਨਾਂ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ । ਔਰਤਾਂ ਹਜ਼ਾਰ ਹਜ਼ਾਰ ਰੁਪਏ ਨੂੰ ਉਡੀਕ ਰਹੀਆਂ ਹਨ । ਆਟਾ ਦਾਲ ਸਕੀਮ ਵਾਲੇ ਰਾਸ਼ਨ ਕਾਰਡ ਕੱਟੇ ਗਏ , ਗਰੀਬਾਂ ਨੂੰ ਹਜ਼ਾਰਾਂ ਰੁਪਏ ਬਿਜਲੀ ਦਾ ਬਿੱਲ ਆ ਰਿਹਾ ਹੈ । ਸ਼ਗਨ ਸਕੀਮ ਦੇ ਪੈਸੇ ਨਹੀਂ ਮਿਲ ਰਹੇ , ਬੁਢਾਪਾ ਪੈਨਸ਼ਨਾਂ ਨਹੀਂ ਮਿਲ ਰਹੀਆਂ । ਲੋਕ ਇਸ ਸਰਕਾਰ ਨੂੰ ਬਣਾ ਕੇ ਪਛਤਾ ਰਹੇ ਹਨ । ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਵੀ ਆਪਣੇ ਰਾਜ ਭਾਗ ਦੌਰਾਨ ਕੱਖ ਨਹੀ ਕੀਤਾ । ਜਦੋਂ ਕਿ ਸਾਰੀਆਂ ਲੋਕ ਭਲਾਈ ਸਕੀਮਾਂ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿੱਚ ਹੀ ਸ਼ੁਰੂ ਹੋਈਆਂ ਸਨ । 

       ਵੱਖ ਵੱਖ ਮੀਟਿੰਗਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਪੂਰਥਲਾ ਹਲਕੇ ਦੇ ਇੰਚਾਰਜ ਹਰਕ੍ਰਿਸ਼ਨ ਸਿੰਘ ਵਾਲੀਆ , ਗੁਰਪ੍ਰੀਤ ਕੌਰ ਵਾਲੀਆ , ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਬਲਜਿੰਦਰ ਕੌਰ ਕਾਲੜਾ ਸਾਬਕਾ ਜ਼ਿਲਾ ਪ੍ਰਧਾਨ, ਜੋਗਿੰਦਰ ਕੌਰ , ਪਰਮਜੀਤ ਕੌਰ, ਰਾਜਿੰਦਰ ਸਿੰਘ ਧੰਜਲ ਪ੍ਰਧਾਨ, ਜਗਜੀਤ ਸਿੰਘ ਸੀਨੀਅਰ ਆਗੂ, ਅਜੇ ਬਾਬਲਾ ਸਾਬਕਾ ਮੈਂਬਰ, ਅਸ਼ੋਕ ਭਗਤ ਐਮ ਸੀ, ਟੀਟੂ ਮਾਹਲਾ ਐਮ ਸੀ , ਜਸਪਾਲ ਅਤੇ ਦੀਪਕ ਬੌਬੀ ਆਦਿ ਆਗੂ ਮੌਜੂਦ ਸਨ ।

Post a Comment

0Comments

Post a Comment (0)