ਅੰਮ੍ਰਿਤਸਰ , 22 ਮਾਰਚ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਨੂੰ ਦਿਨੋਂ ਦਿਨ ਮਜ਼ਬੂਤੀ ਮਿਲ ਰਹੀ ਹੈ ਤੇ ਵੱਖ ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਵੱਡੀ ਗਿਣਤੀ ਵਿੱਚ ਔਰਤਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੀਆਂ ਹਨ ।
ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਵਾਰਡ ਨੰਬਰ 44 ਦੀ ਸੀਨੀਅਰ ਕਾਂਗਰਸੀ ਆਗੂ ਦਲਜੀਤ ਕੌਰ ਬੀਸ਼ੋ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ ਹੈ ।
ਇਸ ਮੌਕੇ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਦਲਜੀਤ ਕੌਰ ਦਾ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਸਵਾਗਤ ਕੀਤਾ ਅਤੇ ਸਿਰੋਪਾ ਦਿੱਤਾ ।