ਬਰਨਾਲਾ 04 ਮਾਰਚ (BTTNEWS)- ਸਿੱਖਿਆ ਵਿਭਾਗ ਦੇ ਪੀਈਐੱਸ ਗਰੁੱਪ ਏ ਕੇਡਰ ਦੀਆਂ ਹੋਈਆਂ ਤਰੱਕੀਆਂ ਅਤੇ ਬਦਲੀਆਂ ਤਹਿਤ ਮੈਡਮ ਪਦਮਨੀ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਬਰਨਾਲਾ ਵਿਖੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਅਹੁਦਾ ਸੰਭਾਲ ਲਿਆ ਗਿਆ ਹੈ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰਪਾਲ ਸਿੰਘ ਤੇ ਡਿਪਟੀ ਡੀਈਓ ਮੈਡਮ ਵਸੁੰਧਰਾ ਕਪਿਲਾ ਦੀ ਅਗਵਾਈ ਵਿੱਚ ਸਮੂਹ ਸਟਾਫ਼ ਵੱਲੋਂ ਨਵ ਨਿਯੁਕਤ ਡੀਈਓ ਮੈਡਮ ਪਦਮਨੀ ਦਾ ਨਿੱਘਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਤੋਂ ਬਾਦ ਡੀਈਓ ਮੈਡਮ ਪਦਮਨੀ ਨੇ ਕਿਹਾ ਕਿ ਉਹਨਾਂ ਦੀ ਸਿੱਖਿਆ ਵਿਭਾਗ ਵਿੱਚ ਪਹਿਲੀ ਜੁਆਇਨਿੰਗ 1989 ਵਿੱਚ ਬਤੌਰ ਗਣਿਤ ਅਧਿਆਪਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੋਗਾ ਜ਼ਿਲ੍ਹਾ ਮਾਨਸਾ ਵਿਖੇ ਹੋਈ। ਉਸਤੋਂ ਬਾਦ 1991 ਵਿੱਚ ਪਦਉੱਨਤ ਹੋਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ ਜ਼ਿਲ੍ਹਾ ਮਾਨਸਾ ਵਿਖੇ ਲੈਕਚਰਾਰ ਇਕਨੋਮਿਕਸ, 2010 ਵਿੱਚ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ, 2024 ਵਿੱਚ ਪਦਉੱਨਤ ਹੋ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਬਠਿੰਡਾ ਅਤੇ ਹੁਣ ਬਦਲੀ ਉਪਰੰਤ ਜ਼ਿਲ੍ਹਾ ਬਰਨਾਲਾ ਵਿਖੇ ਸੈਕੰਡਰੀ ਵਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ। ਉਹਨਾਂ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਿੱਖਿਆ ਸੁਧਾਰ ਮੁਹਿੰਮ ਨੂੰ ਹੋਰ ਤੇਜ਼ ਕਰਨ, ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਦੇ ਹਰ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਆਪਣਾ ਪੂਰਾ ਯੋਗਦਾਨ ਪਾਉਣਗੇ। ਜ਼ਿਲ੍ਹੇ ਦੇ ਕਿਸੇ ਵੀ ਕਰਮਚਾਰੀ ਦਾ ਸਿੱਖਿਆ ਦਫ਼ਤਰ ਨਾਲ ਸੰਬੰਧਿਤ ਸਹੀ ਕੰਮ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ।ਇਸ ਮੌਕੇ ਨਰਿੰਦਰ ਸਿੰਗਲਾ ਰਿਟਾਇਰਡ ਸੀਨੀਅਰ ਡਿਵੀਜ਼ਨ ਮੈਨੇਜਰ, ਸੀਨੀਅਰ ਸਹਾਇਕ ਰੇਸ਼ਮ ਸਿੰਘ, ਕਮਲਦੀਪ ਸਿੰਘ, ਸੰਜੀਵ ਕੁਮਾਰ, ਨਰਿੰਦਰ ਸ਼ਰਮਾ, ਭਿੰਦਰ ਸਿੰਘ, ਮੈਡਮ ਸ਼ਮਾ ਮਿੱਤਲ, ਹਰਪ੍ਰੀਤ ਕੌਰ, ਸੁਖਵੀਰ ਕੌਰ, ਮਨੂ ਸੱਗੂ , ਹਰਵਿੰਦਰ ਰੋਮੀ ਅਤੇ ਸਮੂਹ ਸੈਕੰਡਰੀ ਸਟਾਫ ਮੌਜੂਦ ਰਿਹਾ।