ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕੀਤਾ । ਉਹਨਾਂ ਨੇ ਪੰਜਾਬ ਸਰਕਾਰ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ ਹਜ਼ਾਰ ਹਜ਼ਾਰ ਰੁਪਏ ਦੇਣ ਦਾ ਵਾਅਦਾ ਕਰਕੇ ਸਰਕਾਰ ਬਣਾਈ ਸੀ । ਪਰ ਦੋ ਸਾਲ ਲੰਘ ਗਏ ਔਰਤਾਂ ਨੂੰ ਪੈਸੇ ਨਹੀਂ ਦਿੱਤੇ ਗਏ ਤੇ ਹੁਣ ਤੱਕ ਝੂਠੇ ਲਾਰਿਆਂ ਵਿੱਚ ਹੀ ਰੱਖਿਆ । ਉਹਨਾਂ ਕਿਹਾ ਕਿ ਹੁਣ ਔਰਤਾਂ ਆਮ ਆਦਮੀ ਪਾਰਟੀ ਦੀਆਂ ਚਾਲਾਂ ਵਿੱਚ ਨਹੀਂ ਆਉਣਗੀਆਂ ।
ਹਰਗੋਬਿੰਦ ਕੌਰ ਨੇ ਕਿਹਾ ਕਿ ਔਰਤਾਂ ਨੂੰ ਹਜ਼ਾਰ ਹਜ਼ਾਰ ਰੁਪਏ ਨਾ ਦੇਣ ਕਰਕੇ ਅਤੇ ਹੋਰ ਮਸਲਿਆਂ ਨੂੰ ਲੈ ਕੇ ਇਸਤਰੀ ਅਕਾਲੀ ਦਲ ਵੱਲੋਂ 8 ਮਾਰਚ ਨੂੰ ਕੌਮਾਂਤਰੀ ਇਸਤਰੀ ਦਿਵਸ ਮੌਕੇ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ।