ਪੰਜਾਬ ਦੀਆਂ ਔਰਤਾਂ ਆਮ ਆਦਮੀ ਪਾਰਟੀ ਦੇ ਝੂਠੇ ਲਾਰਿਆਂ ਤੋਂ ਅੱਕ ਚੁੱਕੀਆਂ ਹਨ: ਹਰਗੋਬਿੰਦ ਕੌਰ

BTTNEWS
0

 -ਪਿੰਡ ਲਹਿਰਾ ਧੂਰਕੋਟ ਅਤੇ ਭੁੱਚੋ ਕਲਾਂ ਵਿਖੇ ਇਸਤਰੀ ਅਕਾਲੀ ਦਲ ਵੱਲੋਂ ਕੀਤੀਆਂ ਗਈਆਂ ਮੀਟਿੰਗਾਂ -

ਭੁੱਚੋ /ਬਠਿੰਡਾ, 23 ਮਾਰਚ (ਸੁਖਪਾਲ ਸਿੰਘ ਢਿੱਲੋਂ)-  ਪੰਜਾਬ ਦੀਆਂ ਔਰਤਾਂ ਇਸ ਵੇਲੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕ ਚੁੱਕੀਆਂ ਹਨ ਤੇ ਬੇਹੱਦ ਨਿਰਾਸ਼ ਹਨ ।

ਪੰਜਾਬ ਦੀਆਂ ਔਰਤਾਂ ਆਮ ਆਦਮੀ ਪਾਰਟੀ ਦੇ ਝੂਠੇ ਲਾਰਿਆਂ ਤੋਂ ਅੱਕ ਚੁੱਕੀਆਂ ਹਨ: ਹਰਗੋਬਿੰਦ ਕੌਰ

 ਜਿਸ ਕਰਕੇ ਲੋਕ ਸਭਾ ਦੀਆਂ ਚੋਣਾਂ ਦੌਰਾਨ ਇਹ ਬੀਬੀਆਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਸਬਕ ਸਿਖਾਉਣਗੀਆਂ । ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਅੱਜ ਪਿੰਡ ਲਹਿਰਾ ਅਤੇ ਭੁੱਚੋ ਕਲਾਂ ਵਿਖੇ ਇਸਤਰੀ ਅਕਾਲੀ ਦਲ ਵੱਲੋਂ ਰੱਖੀਆਂ ਗਈਆਂ ਮੀਟਿੰਗਾਂ ਵਿੱਚ  ਔਰਤਾਂ ਦੇ ਵੱਡੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੀਤਾ । 

       ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਔਰਤਾਂ ਨਾਲ ਹਜ਼ਾਰ ਹਜ਼ਾਰ ਰੁਪਏ ਦੇਣ ਦੇ ਝੂਠੇ ਵਾਅਦੇ ਕੀਤੇ ਸਨ ਤੇ ਔਰਤਾਂ ਨੂੰ ਗੁੰਮਰਾਹ ਕੀਤਾ ਸੀ । ਦੋ ਸਾਲ ਬੀਤ ਜਾਣ ਦੇ ਬਾਵਜੂਦ ਵੀ ਔਰਤਾਂ ਨੂੰ ਹਜ਼ਾਰ ਹਜ਼ਾਰ ਰੁਪਏ ਨਹੀਂ ਦਿੱਤੇ ਗਏ । ਇਸ ਤੋਂ ਇਲਾਵਾ ਗਰੀਬਾਂ ਦੇ ਆਟਾ ਦਾਲ ਸਕੀਮ ਵਾਲੇ ਰਾਸ਼ਨ ਕਾਰਡ ਕੱਟੇ ਗਏ । ਗਰੀਬਾਂ ਨੂੰ ਹਜ਼ਾਰਾਂ ਰੁਪਏ ਬਿਜਲੀ ਦੇ ਬਿੱਲ ਭੇਜੇ ਜਾ ਰਹੇ ਹਨ । ਗਰੀਬਾਂ ਦੀਆਂ ਬੁਢਾਪਾ ਪੈਨਸ਼ਨਾਂ ਕੱਟੀਆਂ ਗਈਆਂ , ਸ਼ਗਨ ਸਕੀਮ ਦੇ ਪੈਸੇ ਨਹੀਂ ਦਿੱਤੇ ਗਏ । 

       ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੁਹਾਡੀ ਆਪਣੀ ਖੇਤਰੀ ਪਾਰਟੀ ਹੈ । ਜਿਸ ਨੇ ਹਰ ਵਰਗ ਦੇ ਲੋਕਾਂ ਲਈ ਭਲਾਈ ਸਕੀਮਾਂ ਚਲਾਈਆਂ ਸਨ ਅਤੇ ਜੋ ਕਿਹਾ ਉਹ ਕਰਕੇ ਵਿਖਾਇਆ ।

        ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮਾਨ ਸਿੰਘ, ਇਸਤਰੀ ਅਕਾਲੀ ਦਲ ਜ਼ਿਲਾ ਬਠਿੰਡਾ ਦੀ ਪ੍ਰਧਾਨ ਚਰਨਜੀਤ ਕੌਰ ਬਠਿੰਡਾ , ਸੀਨੀਅਰ ਅਕਾਲੀ ਆਗੂ ਜਗਸੀਰ ਸਿੰਘ ਕਲਿਆਣ, ਮਨਜਿੰਦਰ ਕੌਰ ਸਰਕਲ ਪ੍ਰਧਾਨ ਅਤੇ ਹਰਦੀਪ ਕੌਰ ਸਰਕਲ ਪ੍ਰਧਾਨ ਆਦਿ ਮੌਜੂਦ ਸਨ ।

Post a Comment

0Comments

Post a Comment (0)