-ਹਲਕਾ ਭੁੱਚੋ ਦੇ ਪਿੰਡ ਜੰਡਾਵਾਲਾ ਵਿਖੇ ਪੁੱਜਣ ਤੇ ਬੀਬੀਆਂ ਨੇ ਕੀਤੀ ਫੁੱਲਾਂ ਦੀ ਵਰਖਾ -
ਭੁੱਚੋ/ਬਠਿੰਡਾ, 18 ਮਾਰਚ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਜਿਉਂ ਹੀ ਦੁਪਹਿਰ ਵੇਲੇ ਵਿਧਾਨ ਸਭਾ ਹਲਕੇ ਭੁੱਚੋ ਦੇ ਪਿੰਡ ਜੰਡਾਵਾਲਾ ਵਿਖੇ ਪੁੱਜੀ ਤਾਂ ਉਥੇ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪੁੱਜੀਆਂ ਇਸਤਰੀ ਅਕਾਲੀ ਦਲ ਦੀਆਂ ਬੀਬੀਆਂ ਨੇ ਇਸ ਯਾਤਰਾ ਦਾ ਜੋਰਦਾਰ ਸਵਾਗਤ ਕੀਤਾ ਤੇ ਫੁੱਲਾਂ ਦੀ ਵਰਖਾ ਕੀਤੀ ।
ਇਸ ਮੌਕੇ ਹਰਗੋਬਿੰਦ ਕੌਰ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਨਮਾਨਿਤ ਕੀਤਾ । ਸੁਖਬੀਰ ਸਿੰਘ ਬਾਦਲ ਨੇ ਇਥੇ ਬੋਲਦਿਆਂ ਕਿਹਾ ਕਿ ਪੰਜਾਬ ਬਚਾਓ ਯਾਤਰਾ ਦੌਰਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਬੀਬੀਆਂ ਬੱਲੇ ਬੱਲੇ ਕਰਵਾ ਰਹੀਆਂ ਹਨ ਤੇ ਹਰ ਥਾਂ ਵੱਡੀ ਗਿਣਤੀ ਵਿੱਚ ਪਹੁੰਚ ਰਹੀਆਂ ਹਨ । ਇਸ ਕਰਕੇ ਮੈਂ ਬੀਬੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਾ ਹਾਂ ।
ਇਸ ਮੌਕੇ ਗੁਰਪ੍ਰੀਤ ਕੌਰ, ਪਰਮਿੰਦਰ ਕੌਰ ,ਕਰਮਜੀਤ ਕੌਰ' ਰੇਖਾ ਕੌਰ , ਮਨਜਿੰਦਰ ਕੌਰ ਅਤੇ ਹਰਦੀਪ ਕੌਰ ਆਦਿ ਆਗੂ ਮੌਜੂਦ ਸਨ ।