ਸ੍ਰੀ ਮੁਕਤਸਰ ਸਾਹਿਬ , 18 ਮਾਰਚ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਮਨਜਿੰਦਰ ਸਿੰਘ ਬਿੱਟੂ ਨੂੰ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਹੈ । ਬਹੁਤ ਸਾਰੇ ਆਗੂ ਮਨਜਿੰਦਰ ਸਿੰਘ ਬਿੱਟੂ ਨੂੰ ਵਧਾਈਆਂ ਦੇ ਰਹੇ ਹਨ ।
ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਮਨਜਿੰਦਰ ਸਿੰਘ ਬਿੱਟੂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਤੇ ਵਧਾਈਆਂ ਦਿੱਤੀਆਂ ।