-ਸੁਖਬੀਰ ਸਿੰਘ ਬਾਦਲ ਨੇ ਹਰਗੋਬਿੰਦ ਕੌਰ ਦੇ ਕੰਮ ਦੀ ਕੀਤੀ ਸ਼ਲਾਘਾ -
ਲੰਬੀ/ਸ੍ਰੀ ਮੁਕਤਸਰ ਸਾਹਿਬ , 16 ਮਾਰਚ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕੇ ਲੰਬੀ ਵਿਖੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਹੁੰਚੀ ।
ਜਦੋਂ ਇਹ ਯਾਤਰਾ ਲੰਬੀ ਵਿਖੇ ਪਹੁੰਚੀ ਤਾਂ ਪੁਲਿਸ ਥਾਣੇ ਦੇ ਕੋਲ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕੇਸਰੀ ਦੁਪੱਟੇ ਲੈ ਕੇ ਇਕੱਠੀਆਂ ਹੋਈਆਂ ਸੈਕੜੇ ਬੀਬੀਆਂ ਨੇ ਫੁੱਲਾਂ ਦੀ ਵਰਖਾ ਕਰਕੇ ਜੋਰਦਾਰ ਸਵਾਗਤ ਕੀਤਾ ਅਤੇ ਸੁਖਬੀਰ ਸਿੰਘ ਬਾਦਲ ਨੂੰ ਸਨਮਾਨਿਤ ਕੀਤਾ । ਪੰਜਾਬ ਬਚਾਓ ਯਾਤਰਾ ਦੌਰਾਨ ਬੀਬੀਆਂ ਦਾ ਐਨਾ ਵੱਡਾ ਇਕੱਠ ਲੰਬੀ ਵਿਖੇ ਹੀ ਹੋਇਆ । ਜਿਸ ਕਰਕੇ ਸੁਖਬੀਰ ਸਿੰਘ ਬਾਦਲ ਪੂਰੇ ਖ਼ੁਸ਼ ਨਜ਼ਰ ਆ ਰਹੇ ਸਨ ਤੇ ਉਹਨਾਂ ਨੇ ਹਰਗੋਬਿੰਦ ਕੌਰ ਦੇ ਕੰਮ ਦੀ ਸ਼ਲਾਘਾ ਕੀਤੀ ।
ਇਸ ਮੌਕੇ ਮਨਜੀਤ ਕੌਰ ਬਲਾਕ ਪ੍ਰਧਾਨ ਲੰਬੀ ,ਵੀਰਪਾਲ ਕੌਰ , ਜਸਵੀਰ ਕੌਰ ,ਅਮਨਦੀਪ ਕੌਰ , ਮਨਪ੍ਰੀਤ ਕੌਰ , ਸੀਮਾ ਕੱਕਰ, ਸਤਨਾਮ ਕੌਰ , ਸਤਵਿੰਦਰ ਕੌਰ, ਬੇਅੰਤ ਕੌਰ ਤੇ ਮਨਦੀਪ ਕੌਰ ਆਦਿ ਆਗੂ ਮੌਜੂਦ ਸਨ ।