ਤਲਵੰਡੀ ਸਾਬੋ/ਬਠਿੰਡਾ , 28 ਮਾਰਚ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਅੱਜ ਜ਼ਿਲਾ ਬਠਿੰਡਾ ਦੇ ਵਿਧਾਨ ਸਭਾ ਹਲਕੇ ਤਲਵੰਡੀ ਸਾਬੋ ਵਿਖੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੁੱਜੀ । ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਵੀ ਉਹਨਾਂ ਦੇ ਨਾਲ ਸਨ ।
ਇਸ ਮੌਕੇ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਬੀਬੀਆਂ ਦੇ ਵੱਡੇ ਕਾਫਲੇ ਨਾਲ ਪੰਜਾਬ ਬਚਾਓ ਯਾਤਰਾ ਦਾ ਸਵਾਗਤ ਕਰਨ ਲਈ ਪੁੱਜੇ । ਉਹਨਾਂ ਨੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੂੰ ਸਿਰੋਪਾ ਦਿੱਤਾ ।