8 ਮਾਰਚ ਨੂੰ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਨੂੰ ਲੈ ਕੇ ਇਸਤਰੀ ਅਕਾਲੀ ਦਲ ਨੇ ਕੀਤੀਆਂ ਮੀਟਿੰਗਾਂ

BTTNEWS
0

 ਬਠਿੰਡਾ /ਤਲਵੰਡੀ ਸਾਬੋ , 6 ਮਾਰਚ (ਸੁਖਪਾਲ ਸਿੰਘ ਢਿੱਲੋਂ)- ਕੌਮਾਂਤਰੀ ਇਸਤਰੀ ਦਿਵਸ ਮੌਕੇ 8 ਮਾਰਚ ਨੂੰ ਇਸਤਰੀ ਅਕਾਲੀ ਦਲ ਵੱਲੋਂ ਬਠਿੰਡਾ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਨੂੰ ਲੈ ਕੇ ਅੱਜ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੇ ਬਠਿੰਡਾ ਸਥਿਤ ਦਫਤਰ ਵਿਖੇ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵੱਲੋਂ ਬੀਬੀਆਂ ਨਾਲ ਮੀਟਿੰਗ ਕੀਤੀ ਗਈ ।

 ਇਸ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਡਿਊਟੀਆਂ ਲਗਾਈਆਂ ਗਈਆਂ ।  ਹਰਗੋਬਿੰਦ ਕੌਰ ਨੇ ਦੱਸਿਆ ਕਿ ਕੌਮਾਂਤਰੀ ਇਸਤਰੀ ਦਿਵਸ ਮੌਕੇ ਕੀਤਾ ਜਾ ਰਿਹਾ ਇਹ ਪ੍ਰਦਰਸ਼ਨ ਪੰਜਾਬ ਸਰਕਾਰ ਦੀਆਂ ਨਲਾਇਕੀਆਂ ਅਤੇ ਲੋਕਾਂ ਖਾਸ ਕਰਕੇ ਔਰਤਾਂ ਨਾਲ ਕੀਤੇ ਗਏ ਝੂਠੇ ਵਾਅਦਿਆਂ ਦੇ ਖਿਲਾਫ ਹੈ । ਉਹਨਾਂ ਕਿਹਾ ਕਿ ਗਰੀਬ ਲੋਕਾਂ ਨੂੰ ਹਜ਼ਾਰਾਂ ਰੁਪਏ ਬਿਜਲੀ ਦੇ ਬਿੱਲ ਆ ਰਹੇ ਹਨ । ਔਰਤਾਂ ਪਿਛਲੇਂ ਦੋ ਸਾਲਾਂ ਤੋਂ ਹਜ਼ਾਰ ਹਜ਼ਾਰ ਰੁਪਏ ਨੂੰ ਉਡੀਕ ਰਹੀਆਂ ਹਨ । ਗਰੀਬਾਂ ਦੇ ਆਟਾ ਦਾਲ ਸਕੀਮ ਵਾਲੇ ਰਾਸ਼ਨ ਕਾਰਡ ਕੱਟੇ ਗਏ । ਬੁਢਾਪਾ ਪੈਨਸ਼ਨਾਂ ਅਤੇ ਸ਼ਗਨ ਸਕੀਮ ਦੇ ਪੈਸੇ ਨਹੀਂ ਮਿਲ ਰਹੇ ।

8 ਮਾਰਚ ਨੂੰ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਨੂੰ ਲੈ ਕੇ ਇਸਤਰੀ ਅਕਾਲੀ ਦਲ ਨੇ ਕੀਤੀਆਂ ਮੀਟਿੰਗਾਂ

 ਪਿੰਡ ਸੰਗਤ ਖੁਰਦ ਵਿਖੇ ਕੀਤੀ ਮੀਟਿੰਗ, ਸੁਖਪਾਲ ਕੌਰ ਨੂੰ ਬਣਾਇਆ ਇਕਾਈ ਪ੍ਰਧਾਨ

ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਅੱਜ ਇਥੋਂ ਨੇੜਲੇ ਪਿੰਡ ਸੰਗਤ ਖੁਰਦ ਵਿਖੇ ਵਿਖੇ ਮੀਟਿੰਗ ਕੀਤੀ ਗਈ । ਜਿਸ ਦੌਰਾਨ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ । 

      ਇਸ ਮੌਕੇ ਸਰਬਸੰਮਤੀ ਨਾਲ ਪਿੰਡ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਕਰਵਾਈ ਗਈ ਤੇ ਸੁਖਪਾਲ ਕੌਰ ਨੂੰ ਇਕਾਈ ਪ੍ਰਧਾਨ ਬਣਾਇਆ ਗਿਆ । 

       ਮੀਟਿੰਗ ਦੌਰਾਨ ਬੋਲਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕ ਕੇ ਇਸਤਰੀ ਅਕਾਲੀ ਦਲ ਵੱਲੋਂ ਕੌਮਾਂਤਰੀ ਇਸਤਰੀ ਦਿਵਸ ਮੌਕੇ 8 ਮਾਰਚ ਨੂੰ ਬਠਿੰਡਾ ਵਿਖੇ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਪੁੱਜਣਗੀਆਂ । ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੇਤਰੀ ਪਾਰਟੀ ਹੈ ਤੇ ਵੱਧ ਤੋਂ ਵੱਧ ਬੀਬੀਆਂ ਇਸ ਨਾਲ ਜੁੜਨ ।

        ਇਸ ਸਮੇਂ  ਸੀਨੀਅਰ ਆਗੂ ਇਸਤਰੀ ਅਕਾਲੀ ਦਲ ਸਰਬਜੀਤ ਕੌਰ , ਕਿਰਨ ਕੌਰ , ਰਣਜੀਤ ਕੌਰ , ਮਨਜੀਤ ਕੌਰ, ਸੁਖਜੀਤ ਕੌਰ ਅਤੇ ਰਾਮ ਕੌਰ ਤੋਂ ਇਲਾਵਾ ਮਨਦੀਪ ਸਿੰਘ ਸਰਪੰਚ ਗਾਟਵਾਲੀ ਅਤੇ ਬੰਤ ਸਿੰਘ ਆਦਿ ਮੌਜੂਦ ਸਨ।

Post a Comment

0Comments

Post a Comment (0)